ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਰੱਖਿਆ ਨੀਂਹ ਪੱਥਰ
ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡ ਬਰਵਾਲਾ, ਤੁੰਗ, ਬੂਹ ਅਤੇ ਗੰਡੀਵਿੰਡ ਵਿਖੇ ਬਣਾਏ ਜਾਣਗੇ ਹੈੱਲਥ ਤੇ ਵੈਲਨੈਸ ਸੈਂਟਰ
ਪੱਟੀ, (ਤਰਨ ਤਾਰਨ), 17 ਅਗਸਤ :
ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਬਰਵਾਲਾ, ਤੁੰਗ, ਬੂਹ ਅਤੇ ਗੰਡੀਵਿੰਡ ਵਿਖੇ 2 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੀਂਹ ਪੱਥਰ ਰੱਖਿਆ।
ਇਸ ਮੌਕੇ ਕੈਬਨਨਿਟ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਉਹਨਾਂ ਨੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਪੱਟੀ ਦੇ ਪਿੰਡ ਬਰਵਾਲਾ, ਤੁੰਗ, ਬੂਹ ਅਤੇ ਗੰਡੀਵਿੰਡ ਵਿਖੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਹੈੱਲਥ ਤੇ ਵੈਲਨੈਸ ਸੈਂਟਰ ਬਣਾਏ ਜਾਣਗੇ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਬਰਵਾਲਾ ਵਿਖੇ 07 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਆਂਗਣਬਾੜੀ ਤਿਆਰ ਕਰਵਾਇਆ ਜਾਵੇਗਾ।
ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਗੰਡੀਵਿੰਡ ਵਿਖੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ ਦੀ ਉਸਾਰੀ ਕਰਵਾਈ ਜਾਵੇਗੀ ਤਾਂ ਜੋ ਪਿੰਡ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ।ਉਹਨਾਂ ਦੱਸਿਆ ਕਿ ਇਸ ਟੈਂਕੀ ਨੂੰ ਚਲਾਉਣ ਲਈ 10.66 ਕਿਲੋਵਾਟ ਦਾ ਸੋਲਰ ਪੈਨਲ ਦੀ ਲਗਵਾਇਆ ਜਾਵੇਗਾ ਤਾਂ ਜੋ ਨਿਰਵਿਘਨ ਬਿਜਲੀ ਸਪਲਾਈ ਨਾਲ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲ ਸਕੇ। ਉਹਨਾਂ ਦੱਸਿਆ ਕਿ ਇਸ ਟੈਂਕੀ ਦੇ ਬਣਨ ਲਾ 459 ਘਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਹ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਤੇ ਦ੍ਰਿੜ ਸੰਕਲਪ ਹੈ ਅਤੇ ਰਾਜ ਦੇ ਨਾਗਰਿਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੇ ਸੁਵਿਧਾਵਾਂ ਸਮੇਂ-ਸਿਰ ਉਪਲੱਬਧ ਕਰਵਾਈਆਂ ਜਾਣਗੀਆਂ।
ਇਸ ਮੌਕੇ ਚੇਅਰਮੈਨ ਸ੍ਰ. ਦਿਲਬਾਗ਼ ਸਿੰਘ ਪੀ.ਏ, ਮੀਡੀਆ ਇੰਚਾਰਜ ਸ੍ਰ. ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਅਮਰਜੀਤ ਸਿੰਘ ਬਰਵਾਲਾ, ਗੁਰਬਚਨ ਸਿੰਘ ਸੋਨੂੰ ਬਰਵਾਲਾ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਸਰਵਨ ਸਿੰਘ, ਸਰਪੰਚ ਮਨਦੀਪ ਕੌਰ, ਡਾ. ਨਵਕਿਰਨ ਕੌਰ, ਪਰਮਜੀਤ ਸਿੰਘ, ਜਸਬੀਰ ਸੂਦ ਸਮੇਤ ਪਾਰਟੀ ਵਰਕਰ ਅਤੇ ਵੱਖ-ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।
———–



