ਪੰਜਾਬ ਦੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਈਬ੍ਰੇਰੀਅਨਾਂ ਨੂੰ ਮਿਲੀ ਰਾਹਤ,ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ 18 ਅਗਸਤ। ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਈਬ੍ਰੇਰੀਨਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਅਪੀਲ ਨੂੰ ਮੰਨਦਿਆਂ ਇਹਨਾਂ ਪ੍ਰੋਫੈਸਰਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਪੀਲ ਨੂੰ ਮੰਨਦਿਆਂ ਸੁਪਰੀਮ ਕੋਰਟ ਨੇ ਅਗਲੀ ਭਰਤੀ ਤੱਕ 1158 ਸਹਾਇਕ ਪ੍ਰੋਫੈਸਰਾਂ ਤੇ ਲਾਈਬ੍ਰੇਰੀਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਇਹਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਰਿਵਿਊ ਪਟੀਸ਼ਨ ਪਾਉਣ ਲਈ ਵੀ ਪੰਜਾਬ ਸਰਕਾਰ ਤਿਆਰੀ ਕਰ ਰਹੀ ਹੈ। ਜਿਸ ਸਬੰਧੀ ਪ੍ਰਕਿਰਿਆ ਚੱਲ ਰਹੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੱਕਣ ਲਈ ਤੇ ਸਾਡੀ ਨਵੀਂ ਪੀੜੀ ਨੂੰ ਉੱਚ ਪੱਧਰੀ ਸਿੱਖਿਆ ਮੁਹਈਆ ਕਰਵਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਧਰ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਸਹਾਇਕ ਪ੍ਰੋਫੈਸਰਾਂ ਤੇ ਲਾਈਬ੍ਰੇਰੀਨਾਂ ਵਿੱਚ ਵੀ ਖੁਸ਼ੀ ਆਈ ਹੈ।



