ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਭੇਜੇ ਗਏ ਸੰਮਨ
ਚੰਡੀਗੜ੍ਹ 18 ਅਗਸਤ। ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮਣ ਭੇਜੇ ਗਏ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦਰਜ ਹੋਣ ਤੋਂ ਬਾਅਦ ਉਨਾਂ ਦੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਨੂੰ ਵੀ ਸੰਮਨ ਭੇਜੇ ਗਏ ਹਨ। ਬਿਕਰਮ ਸਿੰਘ ਮਜੀਠੀਆ ਇਸ ਸਮੇਂ ਜੇਲ ਵਿੱਚ ਬੰਦ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਵੱਲੋਂ ਇਹ ਕਾਰਵਾਈ ਬੀਤੇ ਦਿਨਾਂ ਵਿੱਚ ਕੀਤੀ ਗਈ ਹੈ।

CATEGORIES ਪੰਜਾਬ


