ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ*



*— ਕਾਰਵਾਈ ਦੌਰਾਨ 111 ਐਫਆਈਆਰ ਦਰਜ, 1.5 ਕਿਲੋ ਹੈਰੋਇਨ, 29 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ*

*— ‘ਨਸ਼ਾ ਛੁਡਾਉਣ ‘ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 84 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ*

ਚੰਡੀਗੜ੍ਹ, 19 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ  ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ  151 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋੰ ਬਾਅਦ 111  ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 171 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,542 ਹੋ ਗਈ ਹੈ।

 ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 3122 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 28,990 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਹ ਅਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ  ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 425 ਸ਼ੱਕੀ ਵਿਅਕਤੀਆਂ ਦੀ ਚੈੱਕਿੰਗ ਵੀ ਕੀਤੀ ।

 ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ – ਅਡਿਕਸ਼ਨ  ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਅੱਜ 84 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ ਹੈ।

CATEGORIES
TAGS
Share This

COMMENTS

Wordpress (0)
Disqus ( )
Translate