big update ਨਹੀਂ ਰਹੇ ਹਾਸਿਆਂ ਦੇ ਵਣਜਾਰੇ ਜਸਵਿੰਦਰ ਭੱਲਾ
ਚੰਡੀਗੜ੍ਹ 22 ਅਗਸਤ। ਲੋਕਾਂ ਦੇ ਚਿਹਰਿਆਂ ਤੇ ਖੁਸ਼ੀਆਂ ਲਿਆਉਣ ਵਾਲੇ ਤੇ ਹਾਸਿਆਂ ਦੇ ਵਣਜਾਰੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਸਾਡੇ ਵਿਚਕਾਰ ਨਹੀਂ ਰਹੇ। ਖ਼ਬਰ ਆ ਰਹੀ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਬੀਤੀ ਰਾਤ ਮੁਹਾਲੀ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ। ਵੱਖ ਵੱਖ ਸ਼ਖਸੀਅਤਾਂ ਨੇ ਜਸਵਿੰਦਰ ਭੱਲਾ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

CATEGORIES ਪੰਜਾਬ
TAGS punjab news


