ਵੱਧ ਨਮੀ ਵਾਲੇ ਝੋਨੇ ਕਾਰਨ ਮੰਡੀਆਂ ਵਿੱਚ ਆਉਦੀ  ਹੈ ਖਰੀਦ, ਲਿਫਟਿੰਗ ਤੇ ਜਾਮ ਦੀ ਸਮੱਸਿਆ

ਫਰੀਦਕੋਟ 22 ਅਗਸਤ
ਇਸ ਵਾਰ ਝੋਨੇ ਦੇ ਖ਼ਰੀਦ  ਸੀਜਨ 2025-26 ਦੌਰਾਨ ਜਿਲ੍ਹੇ ਦੇ ਵਿੱਚ 68 ਖਰੀਦ ਕੇਂਦਰਾਂ ਸਥਾਪਿਤ ਕੀਤੇ ਗਏ ਹਨ  ਤੇ ਖਰੀਦ ਲਈ ਮੰਡੀ ਬੋਰਡ ਤੇ ਖਰੀਦ ਏਜੰਸੀਆਂ ਨੂੰ ਸੀਜਨ ਤੋ ਪਹਿਲਾਂ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਹ  ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਝੋਨੇ ਦੇ ਸੀਜ਼ਨ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ, ਜਿੰਨਾਂ ਵਿੱਚ ਮੁੱਖ ਤੌਰ ਤੇ ਅਨਾਜ ਵਿੱਚ ਜਿਆਦਾ ਨਮੀ ਦੀ ਮਾਤਰਾ ਦਾ ਹੋਣਾ ਹੈ। ਉਨ੍ਹਾਂ ਦੱਸਿਆ ਕਿ ਝੋਨੇ  ਵਿੱਚ ਨਮੀ ਜ਼ਿਆਦਾ ਹੋਣ ਕਾਰਨ ਮੰਡੀਆਂ ਵਿੱਚ  ਭਾਰੀ ਸਮੱਸਿਆ ਪੈਦਾ ਹੁੰਦੀ ਹੈ ਕਿਉਂਕਿ ਵੱਧ  ਨਮੀ ਵਾਲੇ ਝੋਨੇ ਨੂੰ ਸੁਕਾਉਣ ਲਈ ਮੰਡੀਆਂ ਵਿੱਚ ਜ਼ਿਆਦਾ ਜਗ੍ਹਾ ਦੀ ਲੋੜ ਪੈਂਦੀ ਹੈ। ਜਿਸ ਕਾਰਨ ਹੋਰ ਝੋਨਾ ਲਾਉਣ ਦੀ ਜਗ੍ਹਾ ਨਹੀਂ ਰਹਿੰਦੀ ਹੈ ਅਤੇ ਮੰਡੀ ਵਿੱਚ ਗਲੱਟ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਤੋਂ ਇਲਾਵਾ ਟਰੱਕਾਂ ਅਤੇ ਟਰਾਲੀਆਂ ਦੇ ਆਉਣ ਜਾਣ ਲਈ ਵੀ ਜਗ੍ਹਾਂ ਦੀ ਦਿੱਕਤ ਆ ਜਾਂਦੀ ਹੈ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 68 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਜਿੰਨਾ ਵਿੱਚ ਮਾਰਕਿਟ ਕਮੇਟੀ ਫਰੀਦਕੋਟ ਵਿੱਚ 16, ਮਾਰਕਿਟ ਕਮੇਟੀ ਕੋਟਕਪੂਰਾ ਵਿੱਚ 16, ਮਾਰਕਿਟ ਕਮੇਟੀ ਜੈਤੋ ਵਿੱਚ 22 ਅਤੇ ਮਾਰਕਿਟ ਕਮੇਟੀ ਸਾਦਿਕ ਵਿੱਚ 14 ਕੇਂਦਰ ਬਣਾਏ ਗਏ ਹਨ।
ਉਨ੍ਹਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਖਰੀਦ ਸਬੰਧੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਲਈ ਰਾਤ ਨੂੰ ਹੈਰਵੈਸਟ ਕੰਬਾਈਨ ਦੀ ਵਰਤੋਂ ਨਾ ਕਰਨ ਤਾਂ ਜੋ ਖਰੀਦ ਵੇਲੇ ਵੱਧ ਨਮੀ ਕਾਰਨ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ।

CATEGORIES
TAGS
Share This

COMMENTS

Wordpress (0)
Disqus ( )
Translate