ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਪੁੱਤਰੀ ਗੁਰਮਨ ਕੌਰ ਦਾ ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਬੀਤੀ ਰਾਤ ਉਨ੍ਹਾਂ ਆਖ਼ਰੀ ਸਾਹ ਲਏ।
ਗੁਰਮਨ ਕੌਰ ਪਿਛਲੇ ਕਈ ਸਾਲਾਂ ਤੋਂ ਬਰੇਨ ਟਿਊਮਰ ਨਾਲ ਪੀੜਤ ਸਨ ਅਤੇ ਇਲਾਜ਼ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਸ ਸਦਮੇ ‘ਤੇ ਵੱਖ ਵੱਖ ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਵਲੋਂ ਲੌਂਗੋਵਾਲ ਪਰਿਵਾਰ ਨਾਲ ਦੁੱਖ-ਸਾਂਝਾ ਕੀਤਾ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਹਸਤੀਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

CATEGORIES ਪੰਜਾਬ
TAGS punjab news


