ਡਿਪਟੀ ਕਮਿਸ਼ਨਰ ਨੇ 15ਵੇਂ ਵਿੱਤ ਕਮਿਸ਼ਨ ਤਹਿਤ ਜਿ਼ਲ੍ਹਾ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦਾ ਲਿਆ ਜਾਇਜਾ


ਸ੍ਰੀ ਮੁਕਤਸਰ ਸਾਹਿਬ 12 ਮਈ
ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 15ਵੇ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਟਾਈਡ ਗ੍ਰਾਂਟਾ ਨਾਲ ਜਲ ਸਪਲਾਈ ਸਕੀਮਾਂ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਹੋਣ ਵਾਲੇ ਕੰਮਾਂ ਦੀ ਸਮੀਖਿਆਂ ਕੀਤੀ।
ਉਹਨਾਂ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ 15ਵੇਂ ਵਿੱਤ ਕਮਿਸ਼ਨ ਤਹਿਤ ਜਿ਼ਲ੍ਹੇ ਦੇ ਜਿ਼ਹਨਾਂ ਪਿੰਡਾਂ ਵਿੱਚ ਕੰਮ ਚੱਲ ਰਹੇ ਹਨ, ਉਹਨਾਂ ਕੰਮਾਂ ਨੂੰ ਜਲਦੀ ਤੋਂ ਜਲਦੀ  ਨੇਪਰੇ ਚਾੜ੍ਹਿਆ ਜਾਵੇ ਅਤੇ ਜਿਹਨਾਂ ਪਿੰਡਾਂ ਵਿੱਚ ਕੰਮ ਸ਼ੁਰੂ ਹੋਣ ਵਾਲੇ ਹਨ, ਉਹਨਾਂ ਪਿੰਡਾਂ ਵਿੱਚ ਕੰਮ ਸ਼ੁਰੂ ਕਰਵਾਏ ਜਾਣ  ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਇਸ ਮੌਕੇ ਮੈਂਬਰ ਸਕੱਤਰ, ਜਿਲਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ (ਜਲ ਸਪਲਾਈ ਦੇ ਕੰਮਾਂ ਲਈ )-ਕਮ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਜਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿੱਚ 15ਵੇ ਵਿੱਤ ਕਮਿਸ਼ਨ ਤਹਿਤ ਜਲ ਸਪਲਾਈ ਸਕੀਮਾਂ ਦੇ ਕੰਮ ਪ੍ਰਗਤੀ ਅਧੀਨ ਹਨ।
ਉਹਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਜਿ਼ਲ੍ਹੇ ਦੇ 40 ਪਿੰਡਾਂ ਵਿੱਚ ਕੰਮ ਚੱਲ ਰਹੇ ਹਨ, 15 ਪਿੰਡਾਂ ਵਿੱਚ ਸੋਲਡ ਵੇਸਟ ਮੈਨੇਜਮੈਂਟ ਤਹਿਤ ਕੰਮ ਕਰਵਾਏ ਜਾ ਰਹੇ ਹਨ, ਜਦਕਿ 100 ਪਿੰਡਾਂ ਵਿੱਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਪਖਾਨਿਆਂ ਦਾ ਕੰਮ ਪ੍ਰਗਤੀ ਅਧੀਨ ਹੈ।

CATEGORIES
TAGS
Share This

COMMENTS

Wordpress (0)
Disqus (0 )
Translate