ਹੜ ਪ੍ਰਬੰਧਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ, ਜਲੰਧਰ ਵਿੱਚ ਬਣਿਆ ਰਾਜ ਪੱਧਰੀ ਕੰਟਰੋਲ ਰੂਮ

ਚੰਡੀਗੜ੍ਹ 24 ਅਗਸਤ। ਪੰਜਾਬ ਸਰਕਾਰ ਹੜ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਹੜ੍ਹ ਪ੍ਰਭਾਵਿਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ 0181-2240064 ‘ਤੇ ਸੰਪਰਕ ਕਰ ਸਕਦੇ ਹਨ।

ਸਰਕਾਰ ਵੱਲੋਂ ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਹਾੜ ਕੰਟਰੋਲ ਰੂਮ ਦੇ ਇੰਚਾਰਜ ਹੋਣਗੇ। ਇਸ ਤੋਂ ਇਲਾਵਾ ਦੀਪਕ ਬਾਲੀ ਸਲਾਹਕਾਰ ਪੰਜਾਬ ਸੱਭਿਆਚਾਰ ਵਿਭਾਗ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰਨਗੇ।

ਉਧਰ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ਵਿੱਚ ਹੜ੍ਹ ਸਥਿਤੀ ‘ਤੇ ਨਜ਼ਰ ਰੱਖਣਗੇ।

ਵੱਖ-ਵੱਖ ਜਿਲਿਆਂ ਲਈ ਮੰਤਰੀਆਂ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ਤਹਿਤ ਕਪੂਰਥਲਾ ਲਈ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ, ਤਰਨਤਾਰਨ ਲਈ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਅਤੇ ਫਾਜ਼ਿਲਕਾ ਲਈ ਡਾ.ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate