ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਰਗਰਮ

ਸਿਹਤ ਮੰਤਰੀ ਦੇ ਹੁਕਮਾਂ ਤਹਿਤ ਮੈਡੀਕਲ ਟੀਮਾਂ 24 ਘੰਟੇ ਲਈ ਤੈਨਾਤ

ਸਿਹਤ ਵਿਭਾਗ ਵੱਲੋਂ ਹੜ੍ਹਾਂ ਦੀ ਸਥਿਤੀ ਤੋਂ ਲੜਨ ਲਈ ਪੁਖਤਾ ਪ੍ਰਬੰਧ

ਹੜ੍ਹ ਪ੍ਰਭਾਵਿਤ ਨਿਵਾਸੀਆਂ ਵੱਲੋਂ ਸਿਹਤ ਵਿਭਾਗ ਦੇ ਕਾਰਜ ਦੀ ਸ਼ਲਾਘਾ

ਢਿੱਲਵਾਂ, 26 ਅਗਸਤ। ਪੰਜਾਬ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਹੜਾਂ ਦੀ ਸਥਿਤੀ ਨੂੰ ਮਦਦੇਨਜਰ ਰੱਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਕਪੂਰਥਲਾ ਦੇ ਸਿਵਲ ਸਰਜਨ ਡਾ. ਹਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਸੀਨੀਅਰ ਮੈਡੀਕਲ ਅਫਸਰ ਢਿੱਲਵਾਂ ਡਾਕਟਰ ਪ੍ਰੇਮ ਕੁਮਾਰ ਵੱਲੋਂ ਬਲਾਕ ਢਿੱਲਵਾਂ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਬੁਤਾਲਾ ਮੰਡ, ਮੰਡ ਤਲਵੰਡੀ ਕੂਕਾ ਆਦਿ ਥਾਂਵਾਂ ਦਾ ਦੌਰਾ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ-ਸਮੇਂ ਸਿਰ ਦੌਰਾ ਕਰ ਜ਼ਮੀਨੀ ਪੱਧਰ ਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 108 ਐਬੂਲੇਂਸ ਸੇਵਾਵਾਂ, ਐਮ.ਐਮ.ਯੂ, ਮੋਬਾਇਲ ਟੀਮਾਂ ਆਦਿ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਮ ਲੋਕਾਂ ਨੂੰ ਮੌਸਮੀ ਬੀਮਾਰੀਆਂ, ਡੇਂਗੂ, ਮਲੇਰੀਆ, ਡਾਇਰੀਆ ਆਦਿ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਬਿਮਾਰੀਆਂ ਤੋਂ ਸੁਰੱਖਿਅਤ ਰਹਿ ਸਕਣ।

(ਡੱਬੀ)
ਮੈਡੀਕਲ ਟੀਮਾਂ 24 ਘੰਟਿਆਂ ਲਈ ਤੈਨਾਤ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਸਿਹਤ ਸਮੱਸਿਆ ਨਾ ਆਵੇ ਇਸ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ 24 ਘੰਟਿਆਂ ਲਈ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਮੈਡੀਕਲ ਟੀਮਾਂ ਵੱਲੋਂ ਜ਼ਮੀਨੀ ਪੱਧਰ ਤੇ ਜਾ ਕਿ ਮੈਡੀਕਲ ਕੈਂਪ ਲਗਾ ਕਿ ਲੋੜਵੰਦ ਲੋਕਾਂ/ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਡਾਕਟਰੀ ਜਾਂਚ ਆਦਿ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਲੋਕਾਂ ਵੱਲੋਂ ਸਿਹਤ ਵਿਭਾਗ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਮੈਡੀਕਲ ਟੀਮਾਂ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਰਾਹਤ ਕਾਰਜ ਦਾ ਕੰਮ ਕਰ ਰਹੀਆਂ ਹਨ। ਲੋਕ ਸੰਤੁਸ਼ਟ ਹਨ ਕਿ ਜੇਕਰ ਕੋਈ ਵੀ ਸਿਹਤ ਸੰਬੰਧੀ ਸਮੱਸਿਆ ਆਉਦੀ ਹੈ ਤਾਂ ਪੰਜਾਬ ਸਰਕਾਰ ‘ਤੇ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਉਨ੍ਹਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ।

CATEGORIES
Share This

COMMENTS

Wordpress (0)
Disqus ( )
Translate