ਗੋਪੀਚੰਦ ਕਾਲਜ ਦੀ ਐਮ. ਏ. ਅੰਗਰੇਜ਼ੀ ਦੀ  ਪ੍ਰਿਅੰਕਾ ਨੇ ਹਾਸਲ ਕੀਤਾ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਸੱਤਵਾਂ ਸਥਾਨ

ਨੈੱਕ ਦੁਆਰਾ ‘ਏ‘ ਗ੍ਰੇਡ ਪ੍ਰਮਾਣਿਤ ਅਤੇ ਆਪਣੇ ਸਰਵੋਤਮ ਨਤੀਜਿਆਂ ਲਈ ਜਾਣਿਆ ਜਾਂਦਾ ਗੋਪੀਚੰਦ ਆਰਯ ਮਹਿਲਾ ਕਾਲਜ, ਅਬੋਹਰ ਪ੍ਰਿੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ ਅਧੀਨ ਲਗਾਤਾਰ ਅਸਮਾਨੀ ਬੁਲੰਦੀਆਂ ਛੂਹ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ  ਵੱਲੋਂ ਐਲਾਨੇ ਗਏ‌ ਐਮ. ਏ. ਅੰਗਰੇਜ਼ੀ ਦੇ ਚੌਥੇ ਸਮੈਸਟਰ ਦੇ ਨਤੀਜੇ ਅਨੁਸਾਰ ਗੋਪੀਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਸਾਲਾਂ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਕਾਇਮ ਰੱਖਿਆ। ਕਾਲਜ ਦੇ ਪ੍ਰਿੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਵਧਾਈ ਦੇ ਪਾਤਰ ਹਨ ਕਿ ਹਰ ਸਾਲ ਵਾਂਗ ਇਸ ਵਾਰ ਵੀ ਐਮ.ਏ. ਇੰਗਲਿਸ਼ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ। ਐਮ.ਏ. ਇੰਗਲਿਸ਼ ਚੌਥੇ ਸਮੈਸਟਰ ਦੀ ਵਿਦਿਆਰਥਣ ਪ੍ਰਿਯੰਕਾ ਨੇ ਕਾਲਜ ਦੀ ਪਰੰਪਰਾ ਨੂੰ ਕਾਇਮ ਰੱਖਦਿਆਂ 69.61 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਟਾਪਰ ਲਿਸਟ ਵਿੱਚ ਸੱਤਵਾਂ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਮੁਸਕਾਨ ਨੇ 67.27% ਅੰਕ ਹਾਸਲ ਕਰਕੇ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਜੀਨਮਦੀਪ ਕੌਰ ਨੇ 66.94% ਅੰਕਾਂ ਸਹਿਤ ਕਾਲਜ ਵਿੱਚ ਤੀਜਾ ਸਥਾਨ ਹਾਸਿਲ ਕੀਤਾ।

 ਪ੍ਰਿੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਨੇ ਅੰਗਰੇਜ਼ੀ ਵਿਭਾਗ ਦੇ ਸਾਬਕਾ ਮੁਖੀ ਡਾ. ਆਰਤੀ ਕਪੂਰ ਸਮੇਤ ਮੌਜੂਦਾ  ਵਿਭਾਗ ਮੁਖੀ ਡਾਕਟਰ ਸੀਮਾ ਸੋਮਾਨੀ ਸਮੇਤ ਸਮੂਹ ਅੰਗਰੇਜ਼ੀ ਵਿਭਾਗ, ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ  ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਉਹਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

CATEGORIES
Share This

COMMENTS

Wordpress (0)
Disqus ( )
Translate