ਕੈਬਨਿਟ ਮੰਤਰੀ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ


ਚਾਰਦੀਵਾਰੀ ਤੇ 2.69 ਕਰੋੜ ਦੇ ਲਗਭਗ ਕੀਤਾ ਜਾਵੇਗਾ ਖਰਚ
ਸ੍ਰੀ ਮੁਕਤਸਰ ਸਾਹਿਬ 15 ਮਈ
ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜ਼ੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਦੇ ਲਗਭਗ ਦੀ ਲਾਗਤ ਨਾਲ ਕੀਤੀ ਜਾਣ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਉਹਨਾਂ ਕਿਹਾ ਕਿ ਇਸ ਚਾਰਦੀਵਾਰੀ ਦਾ ਕੰਮ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਸੀ ਅਤੇ ਹੁਣ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਸ ਕੰਮ ਨੁੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ।
ਉਹਨਾ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਵਿਖੇ ਮਿੰਨੀ ਉਦਯੌਗਿਕ ਇਕਾਈਆਂ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ।
ਇਸ ਦੋਰਾਨ ਕੈਬਨਿਟ ਮੰਤਰੀ ਅਤੇ ਸ. ਦਲਬੀਰ ਸਿੰਘ ਢਿੱਲੋ ਚੈਅਰਮੈਨ ਇੰਡਸਟਰੀਅਲ ਕਾਰਪੋਰੇਸ਼ਨ ਪੰਜਾਬ ਨੇ ਫੋਕਲ ਪੁਆਇੰਟ ਦੇ ਪਲਾਟ ਅਲਾਟੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜਲਦ ਹੀ ਹੱਲ ਕਰਨ ਦਾ ਵਿਸ਼ਵਾਸ ਦੁਆਇਆ।
ਇਸ ਮੌਕੇ ਚੈਅਰਮੈਨ ਨੇ ਫੋਕਲ ਪੁਆਇੰਟ ਦੇ ਪਲਾਟ ਹੋਲਡਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਟਾਲ ਅਲਾਟ ਕੀਤਾ ਜਾਂਦਾ ਹੈ ਤਾਂ ਜਲਦ ਤੋਂ ਜਲਦ ਉਦਯੋਗ ਸ਼ੁਰੂ ਕੀਤਾ ਜਾਵੇ ।

CATEGORIES
TAGS
Share This

COMMENTS

Wordpress (0)
Disqus (0 )
Translate