ਖਰੀਦ ਏਜੰਸੀਆ ਵਲੋਂ ਸਬੰਧਿਤ ਕਿਸਾਨਾਂ ਨੂੰ 1783.96 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
– ਵੱਖ-ਵੱਖ ਖਰੀਦ ਏਜੰਸੀਆਂ ਵਲੋਂ 8,60,664 ਮੀਟਰਕ ਟਨ ਕਣਕ ਦੀ ਕੀਤੀ ਜਾ ਚੁੱਕੀ ਹੈ ਖਰੀਦ
ਸ੍ਰੀ ਮੁਕਤਸਰ ਸਾਹਿਬ 15 ਮਈ
ਸ੍ਰੀ ਸੰਜੇ ਸ਼ਰਮਾ ਜਿ਼ਲ੍ਹਾ ਖੁਰਾਕ ਤੇ ਸਪਲਾਈ ਕੰਟੋਲਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ ਪਿਛਲੇ ਦਿਨੀ ਤੱਕ 8,61,468 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਜਿ਼ਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ 8,60,664 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ।
ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋ 2,13,611 ਮੀਟਰਕ ਟਨ, ਮਾਰਕਫੈਡ ਏਜੰਸੀ ਵੱਲੋ 2,39,962 ਮੀਟਰਕ ਟਨ,ਪਨਸਪ ਏਜੰਸੀ ਵੱਲੋ 2,16,352 ਮੀਟਰਕ ਟਨ,ਵੇਅਰਹਾਉਸ ਏਜੰਸੀ ਵੱਲੋ 1,88,476 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 2263 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੇ।
ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ 7,80,037 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜਿ਼ਲ੍ਹੇ ਦੀ ਖਰੀਦ ਏਜੰਸੀਆ ਵਲੋਂ 1783.96 ਕਰੋੜ ਰੁਪਏ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੋਆ-ਢੁਆਈ ਲਈ ਤਕਰੀਬਨ 2200 ਟਰਕਾਂ ਅਤੇ ਵਹੀਕਲ ਤੇ ਵੀ.ਟੀ.ਐਸ / ਜੀ.ਪੀ.ਐਸ ਟਰੈਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆਂ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ ।