ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕਿਸਾਨਾਂ ਨੂੰ ਪਹਿਲ ਦੇ ਆਧਾਰ ਤੇ ਮਿਲਣਗੇ ਬੀਜ ਤੇ ਖਾਦਾਂ-ਖੁੱਡੀਆਂ

ਖੇਤੀ ਮੰਤਰੀ ਤੇ ਮਾਲ ਮੰਤਰੀ ਵੱਲੋਂ ਕੰਮੇਵਾਲ ਤੇ ਬਾਗੂਵਾਲ ਦਾ ਦੌਰਾ

ਰਾਹਤ ਕੰਮਾਂ ਦਾ ਲਿਆ ਜਾਇਜ਼ਾ- ਪਸ਼ੂ ਧਨ ਦੀ ਸੰਭਾਲ ਲਈ ਹੋਰ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

ਕਪੂਰਥਲਾ, 27 ਅਗਸਤ
ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਖੇਤੀ ਵਿਭਾਗ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਅਗਲੀ ਫ਼ਸਲ ਲਈ ਪਹਿਲ ਦੇ ਆਧਾਰ ਉੇਪਰ ਬੀਜ ਤੇ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਕਿਸਾਨ ਅਗਲੀ ਫਸਲ ਸਮੇਂ ਸਿਰ ਬਿਨਾਂ ਕਿਸੇ ਮੁਸ਼ਕਲ ਦੇ ਬਿਜਾਈ ਕਰ ਸਕਣ ।

ਅੱਜ ਇੱਥੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਕੰਮੇਵਾਲ ਤੇ ਬਾਗੂਵਾਲ ਦਾ ਦੌਰਾ ਕਰਨ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੋਹਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੰਤਰੀਆਂ ਦੀ ਡਿਊਟੀ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਲਗਾਈ ਗਈ ਹੈ ।

ਸ. ਖੁੱਡੀਆਂ ਨੇ ਕਿਹਾ ਕਿ “ ਪੰਜਾਬ ਸਰਕਾਰ ਇਸ ਬਿਪਤਾ ਵਿੱਚ ਲੋਕਾਂ ਦੇ ਨਾਲ ਖੜੀ ਹੈ”।

ਪਸ਼ੂ ਧਨ ਦੀ ਸਿਹਤ ਸੰਭਾਲ ਨੂੰ ਅਹਿਮ ਦੱਸਦਿਆਂ ਸ. ਖੁੱਡੀਆਂ ਨੇ ਵੈਟਰਨਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਪਸ਼ੂ ਧਨ ਦੀ ਲਗਾਤਾਰ ਸਿਹਤ ਜਾਂਚ ਯਕੀਨੀ ਬਣਾਈ ਜਾਵੇ ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਵੈਟਰਨਰੀ ਡਾਕਟਰਾਂ ਨੂੰ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਖੇਤਰਾਂ ਅੰਦਰ ਜਾ ਕੇ ਪਸ਼ੂਆਂ ਦੀ ਸਿਹਤ ਜਾਂਚ ਕਰਨ ਤੇ ਲੋੜ ਅਨੁਸਾਰ ਟੀਕਾਕਰਣ ਕਰਨ ਲਈ ਕਿਹਾ ਗਿਆ ਹੈ ।

ਦੋਹਾਂ ਮੰਤਰੀਆਂ ਨੇ ਲੋਕਾਂ ਵੱਲੋਂ ਪਿੰਡਾਂ ਨੂੰ ਹੜ੍ਹ ਤੋਂ ਬਚਾਉਣ ਲਈ ਰਿੰਗ ਬੰਨ੍ਹ ਬਣਾਉਣ ਦੀ ਮੰਗ ਕੇ ਤੁਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਡਿਟੇਲ ਪ੍ਰਾਜੈਕਟ ਰਿਪੋਰਟ ਸੌਂਪਣ ਲਈ ਕਿਹਾ ਗਿਆ ।

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ , ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ , ਸੀਨੀਅਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ ਐਸ ਪੀ ਗੌਰਵ ਤੂਰਾ , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate