ਪਸ਼ੂ ਧਨ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ

40 ਦੇ ਕਰੀਬ ਪਸ਼ੂ ਧਨ ਨੂੰ ਬੇੜਿਆਂ ਰਾਹੀਂ ਸੁਰੱਖਿਅਤ ਬਾਹਰ ਕੱਢਿਆ

ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ 500 ਤੋਂ ਵੱਧ ਪਸ਼ੂ ਧਨ ਦਾ ਇਲਾਜ

ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਹੈੱਲਪਲਾਈਨ ਨੰਬਰਾਂ ‘ਤੇ ਕੀਤਾ ਜਾਵੇ ਸੰਪਰਕ
ਸੁਲਤਾਨਪੁਰ ਲੋਧੀ,28 ਅਗਸਤ:

ਹੜ੍ਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪਸ਼ੂ ਧਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹੜ ਪ੍ਰਭਾਵਿਤ ਖੇਤਰਾਂ ‘ਚੋਂ ਪਸ਼ੂਆਂ ਨੂੰ ਸੁਰੱਖਿਅਤ ਬੇੜਿਆਂ ਦੀ ਮਦਦ ਨਾਲ ਉੱਚ ਥਾਵਾਂ ‘ਤੇ ਲਿਜਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਵਲੋਂ ਪਸ਼ੂ ਧਨ ਰਾਖੀ ਲਈ ਲਗਾਤਾਰ ਸਿਹਤ ਜਾਂਚ ਤੋਂ ਇਲਾਵਾ ਦਵਾਈਆਂ ਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਅੱਜ 40 ਤੋਂ ਵੱਧ ਪਸ਼ੂ ਧਨ ਨੂੰ ਬੇੜਿਆਂ ਦੀ ਮਦਦ ਨਾਲ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਆਸ ਦਰਿਆ ਵਿਚ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਉਹ ਆਪਣੇ ਪਸ਼ੂ ਧਨ ਨੂੰ ਪ੍ਰਸ਼ਾਸਨ ਦੀਆਂ ਟੀਮਾਂ ਦੀ ਸਹਾਇਤਾ ਨਾਲ ਸੁਰੱਖਿਅਤ ‘ਤੇ ਲੈ ਜਾਣ ਤਾਂ ਜੋ ਪਸ਼ੂ ਧਨ ਦੇ ਨੁਕਸਾਨ ਤੋਂ ਬਚਿਆ ਜਾ ਸਕੇ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ‘ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ.ਆਰ.ਪੀ. ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ 6 ਟੀਮਾਂ ਲਗਾਤਾਰ 24 ਘੰਟੇ ਲੋਕਾਂ ਦੇ ਪਸ਼ੂ ਧਨ ਦੀ ਸਿਹਤ ਸੰਭਾਲ ਲਈ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਟੀਮਾਂ ਵਲੋਂ 512 ਦੇ ਕਰੀਬ ਪਸ਼ੂਆਂ ਦਾ ਇਲਾਜ ਕਰਨ ਤੋਂ ਇਲਾਵਾ 172 ਕੁਇੰਟਲ ਫੀਡ ਦੀ ਵੰਡ ਕੀਤੀ ਗਈ ਹੈ।

CATEGORIES
TAGS
Share This

COMMENTS

Wordpress (0)
Disqus ( )
Translate