ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸ਼ਾਹ ਨੂੰ ਪੰਚਾਇਤ ਨੇ ਇੰਨਵਰਟਰ ਦਾਨ ਦਿੱਤਾ
ਫ਼ਾਜਿ਼ਲਕਾ / ਬਲਰਾਜ ਸਿੰਘ ਸਿੱਧੂ
ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸ਼ਾਹ ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪਿੰਡ ਦੀ ਪੰਚਾਇਤ ਵੱਲੋਂ ਹਮੇਸ਼ਾ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਹੈ।ਇਸ ਲੜੀ ਨੂੰ ਅੱਗੇ ਵਧਾਉਂਦਿਆਂ ਪੰਚਾਇਤ ਵੱਲੋਂ ਸਕੂਲ ਨੂੰ ਇੰਨਵਰਟਰ ਦਾਨ ਦਿੱਤਾ ਗਿਆ।
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 2 ਸੁਨੀਲ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਭਾਗੀ ਗ੍ਰਾਂਟਾ ਦੇ ਨਾਲ ਨਾਲ ਸਕੂਲ ਸਟਾਫ ਦੀ ਮਿਹਨਤ ਅਤੇ ਪੰਚਾਇਤਾਂ ਅਤੇ ਦਾਨੀ ਸੱਜਣਾਂ ਵੱਲੋਂ ਦਿੱਤੇ ਯੋਗਦਾਨ ਨੇ ਵੀ ਅਹਿਮ ਰੋਲ ਅਦਾ ਕਿੱਤਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਪੰਚਾਇਤਾਂ ਅਤੇ ਦਾਨੀ ਸੱਜਣਾਂ ਦਾ ਹਮੇਸ਼ਾ ਧੰਨਵਾਦ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਸਕੂਲ ਇੰਚਾਰਜ ਵਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਸਕੂਲ ਦੀਆਂ ਲੋੜਾਂ ਪੂਰੀਆਂ ਕਰਨ ਲਈ ਹਮੇਸ਼ਾਂ ਵੱਧ ਚੜ ਕੇ ਸਹਿਯੋਗ ਦਿੱਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਬਿਜਲੀ ਦਾ ਕੱਟ ਲੱਗਣ ਤੇ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਚਾਇਤ ਵੱਲੋਂ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ ਇਸ ਭੇਂਟ ਨਾਲ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ।
ਇਸ ਮੌਕੇ ਤੇ ਸਰਪੰਚ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਸਕੂਲ ਦੇ ਵਿਦਿਆਰਥੀਆਂ ਦੀ ਭਲਾਈ ਦੇ ਕੰਮ ਕਰਕੇ ਉਹਨਾਂ ਨੂੰ ਸੱਚੀ ਖੁਸ਼ੀ ਪ੍ਰਾਪਤ ਹੋਈ ਹੈ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਮੈਡਮ ਉਪਮਾ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮੇਜਰ ਸਿੰਘ,ਪੰਚ ਬਲਜੀਤ ਸਿੰਘ, ਆਂਗਣਵਾੜੀ ਅਤੇ ਮਿਡ ਡੇ ਮੀਲ ਸਟਾਫ ਮੌਜੂਦ ਸੀ।