ਆਬਾਦ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਸਬੰਧੀ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਬੈਠਕ

—17 ਨੂੰ ਪਿੰਡ ਮੁਹਾਰ ਸੋਨਾ ਅਤੇ 18 ਨੂੰ ਪਿੰਡ ਨੂਰ ਮੁਹੰਮਦ ਵਿਖੇ ਲੱਗੇਗਾ ਆਬਾਦ ਸੁਵਿਧਾ ਕੈਂਪ
ਫਾਜਿ਼ਲਕਾ, 15 ਮਈ
ਕੌਮਾਂਤਰੀ ਸਰਹੱਦ ਦੇ ਨਾਲ ਵਸੇ ਪਿੰਡਾਂ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਆਬਾਦ 30 ਤਹਿਤ ਲੱਗਣ ਵਾਲੇ ਆਬਾਦ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਸਬੰਧੀ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਅਗਵਾਈ ਵਿਚ ਹੋਈ।
ਬੈਠਕ ਵਿਚ ਉਨ੍ਹਾਂ ਨੇ ਦੱਸਿਆ ਕਿ ਮਿਤੀ 17 ਮਈ ਨੂੰ ਪਿੰਡ ਮੁਹਾਰ ਸੋਨਾ ਅਤੇ 18 ਮਈ ਨੂੰ ਪਿੰਡ ਨੂਰ ਮੁਹੰਮਦ ਵਿਚ ਸਵੇਰੇ 8 ਵਜੇ ਤੋਂ ਇਹ ਕੈਂਪ ਲੱਗਣਗੇ ਅਤੇ ਇੰਨ੍ਹਾਂ ਕੈਂਪਾਂ ਵਿਚ ਆਸ ਪਾਸ ਦੇ ਪਿੰਡਾਂ ਦੇ ਲੋਕ ਵੀ ਪਹੁੰਚ ਸਕਦੇ ਹਨ। ਉਨ੍ਹਾਂ ਨੇ ਵਿਭਾਗਾਂ ਨੂੰ ਕੈਂਪਾਂ ਦੀਆਂ ਤਿਆਰੀਆਂ ਕਰਨ ਅਤੇ ਕੈਂਪ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣ ਦੀ ਹਦਾਇਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸਨ ਨਾਲ ਸਬੰਧਤ ਸੁਵਿਧਾਵਾਂ,ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਮੈਡੀਕਲ ਚੈਕਅੱਪ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਕਾਰਡ, ਅਧਾਰ ਕਾਰਡ ਆਦਿ ਸੇਵਾਵਾਂ ਮੋਕੇ ਤੇ ਦਿੱਤੀਆਂ ਜਾਣਗੀਆਂ ਅਤੇ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।ਇਸ ਤੋਂ ਬਿਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪੋ ਆਪਣੇ ਵਿਭਾਗਾਂ ਦੀਆਂ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਵਿਭਾਗੀ ਸਕੀਮਾਂ ਦਾ ਲਾਭ ਮੌਕੇ ਪਰ ਹੀ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇੰਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਸਰਕਾਰ ਦੇ ਇਸ ਉਪਰਾਲੇ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।


