ਬੋਰਡ ਦੇ ਇਮਤਿਹਾਨਾਂ ਵਿੱਚ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਕੋਇਲ ਖੇੜਾ ਸਕੂਲ ਦੇ ਵਿਦਿਆਰਥੀਆਂ ਨੂੰ ਸਾਇਕਲ ਦੇ ਕੇ ਕੀਤਾ ਸਨਮਾਨਿਤ

ਮਿਹਨਤੀ ਵਿਦਿਆਰਥੀ ਨੇ ਪਿੰਡ ਅਤੇ ਸਕੂਲ ਦਾ ਮਾਣ – ਹਰਜਿੰਦਰ ਸਿੰਘ

ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਸਿੰਘ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਜਿਸ ਨੂੰ ਵੇਖ ਕੇ ਹਰ ਵਿਦਿਆਰਥੀ,ਹਰ ਅਧਿਆਪਕ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਨ ਵਾਲੇ ਸਮਾਜ ਸੇਵੀ ਵੀ ਪੂਰੀ ਤਰ੍ਹਾਂ ਉਤਸ਼ਾਹਿਤ ਹਨ।
ਪਿਛਲੇ ਦਿਨੀ ਐਲਾਨੇ ਪੰਜਵੀ ਅਤੇ ਅੱਠਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵਿੱਚੋ ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਪਹਿਲੀਆ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਇਕਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮਿਡਲ ਸਕੂਲ ਕੋਇਲ ਖੇੜਾ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਸਮਾਜਸੇਵੀ ਪ੍ਰਦੀਪ ਕੁਮਾਰ ਵੱਲੋਂ ਅੱਠਵੀਂ ਜਮਾਤ ਵਿੱਚੋ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਅਤੇ ਦੂਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੀ ਸੁਖਮਨਪ੍ਰੀਤ ਕੌਰ ਨੂੰ ਸਾਇਕਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤਰ੍ਹਾਂ ਪੰਜਵੀ ਜਮਾਤ ਵਿੱਚੋ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਖੁਸ਼ੀ ਨੂੰ ਸਾਬਕਾ ਸਰਪੰਚ ਲੇਖ ਰਾਜ ਵੱਲੋਂ ਸਾਇਕਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਸਕੂਲ ਵਿੱਚ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਸਰਪੰਚ ਪ੍ਰਦੀਪ ਕੁਮਾਰ ਅਤੇ ਸਾਬਕਾ ਸਰਪੰਚ ਲੇਖ ਰਾਜ ਨੇ ਕਿਹਾ ਕਿ ਸਾਡੇ ਇਹ ਨਿੱਕੇ ਜੀਨੀਅਸ ਸਾਡੇ ਦੇਸ ਦਾ ਭਵਿੱਖ ਹਨ। ਇਹਨਾਂ ਨੂੰ ਸਨਮਾਨਿਤ ਕਰਕੇ ਸੱਚੀ ਖੁਸ਼ੀ ਪ੍ਰਾਪਤ ਹੋਈ ਹੈ।
ਇਸ ਮੌਕੇ ਤੇ ਮਿਡਲ ਸਕੂਲ ਦੇ ਇੰਚਾਰਜ ਹਰਜਿੰਦਰ ਸਿੰਘ, ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਰਜਿੰਦਰ ਕੁਮਾਰ, ਅਧਿਆਪਕ ਅਸੋਕ ਕੁਮਾਰ, ਮਨੋਹਰ ਲਾਲ, ਸੰਦੀਪ ਕੁਮਾਰ,ਮੈਡਮ ਅੰਜੂ ਰਾਣੀ, ਅਧਿਆਪਕ ਗੋਪਾਲ ਚੰਦ, ਸੁਨੀਲ ਕੁਮਾਰ,ਮੈਡਮ ਵੀਨਾ ਰਾਣੀ ਸਕੂਲ ਪ੍ਰਬੰਧਕ ਕਮੇਟੀ ਮੈਂਬਰ , ਪੰਚਾਇਤ ਨੁਮਾਇੰਦੇ ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ ਵਾਸੀ ਮੌਜੂਦ ਸਨ।

CATEGORIES
TAGS
Share This

COMMENTS

Wordpress (0)
Disqus (0 )
Translate