ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ-ਅਨੁਰਾਗ ਵਰਮਾ

ਵਿੱਤ ਕਮਿਸ਼ਨਰ ਮਾਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹੜ ਰਾਹਤ ਕਾਰਜਾਂ ਦੀ ਸਮੀਖਿਆ ਲਈ ਕੀਤੀ ਬੈਠਕ
ਜਲਾਲਾਬਾਦ (ਫਾਜ਼ਿਲਕਾ) 31 ਅਗਸਤ
ਸ੍ਰੀ ਅਨੁਰਾਗ ਵਰਮਾ, ਵਿੱਤ ਕਮਿਸ਼ਨਰ ਮਾਲ ਵੱਲੋਂ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਐਸਡੀਐਮ ਦਫਤਰ ਜਲਾਲਾਬਾਦ ਵਿਖੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨਾਂ ਨੇ ਜਿਲ੍ਹੇ ਵਿੱਚ ਹੜ ਦੀ ਤਾਜ਼ਾ ਸਥਿਤੀ ਸਬੰਧੀ ਰਿਪੋਰਟ ਪ੍ਰਾਪਤ ਕਰਨ ਦੇ ਨਾਲ ਨਾਲ ਅਧਿਕਾਰੀਆਂ ਨੂੰ ਕਿਹਾ ਕਿ ਰਾਹਤ ਕਾਰਜਾਂ ਵਿੱਚ ਕੋਈ ਉਨਤਾਈ ਨਾ ਆਵੇ ਅਤੇ ਹਰ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾਵੇ।
ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ ਅਤੇ ਮੰਗ ਅਨੁਸਾਰ ਸਰਕਾਰ ਵੱਲੋਂ ਫੰਡ ਉਪਲਬਧ ਕਰਵਾਏ ਜਾਣਗੇ। ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਸਤਲੁਜ ਕ੍ਰੀਕ ਦੇ ਬੰਨਾ ਅਤੇ ਡਰੇਨਾਂ ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਹੋਰ ਬਰੀਚ ਨਾ ਹੋਵੇ । ਉਹਨਾਂ ਨੇ ਹਦਾਇਤ ਕੀਤੀ ਕਿ ਡਰੇਨਾਂ ਦੇ ਵਿੱਚ ਪਾਣੀ ਦਾ ਪਰਵਾਹ ਨਾ ਰੁਕੇ ਅਤੇ ਜੇਕਰ ਕਿਤੇ ਕੋਈ ਰੁਕਾਵਟ ਆਉਂਦੀ ਹੈ ਤਾਂ ਉਸਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਡਰੇਨਾਂ ਨੂੰ ਓਵਰਫਲੋ ਹੋਣ ਤੋਂ ਬਚਾਇਆ ਜਾਵੇ।
ਸ੍ਰੀ ਵਰਮਾ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਜੋ ਲੋਕ ਪਹੁੰਚੇ ਹਨ ਉਹਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਪ੍ਰਭਾਵਿਤ ਲੋਕਾਂ ਦੀ ਪਹਿਚਾਣ ਯਕੀਨੀ ਕਰਦੇ ਹੋਏ ਉਹਨਾਂ ਤੱਕ ਰਾਹਤ
ਸਮਗਰੀ ਦੀ ਪਹੁੰਚ ਯਕੀਨੀ ਬਣਾਈ ਜਾਵੇ।
ਬੈਠਕ ਦੌਰਾਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀ 22988 ਅਬਾਦੀ ਪ੍ਰਭਾਵਿਤ ਹੋਈ ਹੈ ਅਤੇ 2049 ਲੋਕਾਂ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ ਹੈ। ਕੈਂਪਾਂ ਵਿੱਚ 1201 ਲੋਕ ਹਨ।
ਰਾਹਤ ਸਮੱਗਰੀ ਵਜੋਂ ਰਾਸ਼ਨ ਕਿੱਟਾਂ 4558 ਅਤੇ ਕੈਟਲ ਫੀਡ 2017 ਬੈਗ ਵੰਡੀ ਗਈ ਹੈ।
ਇਸ ਤੋਂ ਬਿਨਾਂ ਜ਼ਿਲ੍ਹੇ ਵਿੱਚ 55 ਟਰਾਲੀਆਂ ਹਰਾ ਚਾਰਾ, 4800 ਬੋਤਲ ਪਾਣੀ ਵੰਡੀ ਗਈ ਹੈ। ਜ਼ਿਲ੍ਹੇ ਦੇ ਕੁੱਲ 32 ਪਿੰਡ ਪ੍ਰਭਾਵਿਤ ਹਨ ਅਤੇ ਲਗਭਗ 13000 ਏਕੜ ਰਕਬਾ ਇਸ ਨਾਲ ਪ੍ਰਭਾਵਿਤ ਹੋਇਆ ਹੈ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ, ਵੀਰਪਾਲ ਕੌਰ ਅਤੇ ਕੰਵਰ ਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜਨੀਅਰ ਅਲੋਕ ਚੌਧਰੀ, ਡੀਐਸਪੀ ਅਵਿਨਾਸ਼ ਚੰਦਰ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate