ਕੈਬਨਿਟ ਮੰਤਰੀ ਲਾਲਜੀਤ ਭੁੱਲਰ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਮਦਦ ਲਈ ਗਰਾਊਂਡ ਜ਼ੀਰੋ ‘ਤੇ ਤਾਇਨਾਤ

ਪਹਿਲੇ ਦਿਨ ਤੋਂ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਕੇ ਕਰ ਰਹੇ ਸੇਵਾ

ਪੱਟੀ 1 ਸਤੰਬਰ

ਪਿਛਲੇ ਕਈ ਦਿਨਾਂ ਤੋ ਪੰਜਾਬ ‘ਚ ਹੋ ਰਹੀ ਬਾਰਿਸ਼ ਦੇ ਚੱਲਦਿਆਂ ਡੈਮਾਂ ਅਤੇ ਦਰਿਆਵਾਂ ਵਿੱਚ ਵਧੇ ਪਾਣੀ ਦੇ ਪੱਧਰ ਨਾਲ ਹੜ੍ਹਾਂ ਦੀ ਬਣੀ ਸਥਿਤੀ ਨਾਲ ਫਸਲਾਂ ਸਮੇਤ ਹੋਰ ਕਈ ਤਰ੍ਹਾਂ ਨਾਲ ਮਾਲੀ ਨੁਕਸਾਨ ਹੋ ਚੁੱਕਾ ਹੈ। ਇਸੇ ਤਹਿਤ ਪੱਟੀ ਹਲਕੇ ਦੇ ਦਰਿਆਈ ਪਾਣੀ ਦੀ ਮਾਰ ਹੇਠ ਕਈ ਪਿੰਡ ਆਏ ਹੋਏ ਹਨ ਤੇ ਪੱਟੀ ਤੋ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀ ਪੂਰੀ ਟੀਮ ਨਾਲ ਪਹਿਲੇ ਦਿਨ ਤੋ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮਦਦ ਕਰ ਰਹੇ ਹਨ।

ਸ. ਭੁੱਲਰ ਲਗਾਤਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਘਰੇਲੂ ਰਾਸ਼ਨ, ਪਸ਼ੂਆ ਲਈ ਫੀਡ ਚੋਕਰ, ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹੜਾਂ ਵਿਚ ਘਿਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾਪਿਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆ ਆਖਿਆ ਕੀ ‘ਮੇਰਾ ਹਲਕਾ ਮੇਰਾ ਪਰਿਵਾਰ ਹੈ’। ਇਸ ਮੌਕੇ ਉਹਨਾਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਰਾਹਤ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਸਾਡਾ ਸੰਕਲਪ ਹੈ ਕਿ ਅਸੀਂ ਮੁਸੀਬਤ ਦੀ ਇਸ ਘੜੀ ਵਿੱਚ ਹਰ ਪਰਿਵਾਰ ਦੇ ਨਾਲ ਖੜੇ ਰਹੀਏ।ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਮੌਕੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ, ਹਲਕਾ ਇੰਚਾਰਜ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਚੇਅਰਮੈਨ ਦਿਲਬਾਗ ਸਿੰਘ ਪੀ.ਏ  ਚੇਅਰਮੈਨ ਰਜਿੰਦਰ ਸਿੰਘ ਉਸਮਾਂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲਮੀਡੀਆ ਇੰਚਾਰਜ ਮੋਹਿਤ ਅਰੋੜਾ,ਸਰਪੰਚ ਅਵਤਾਰ ਸਿੰਘ ਸਭਰਾ,ਸਰਪੰਚ ਤਰਸੇਮ ਸਿੰਘ ਸੋਨੂੰ, ਸਰਪੰਚ ਗੁਰਬਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਲਵ ਸਭਰਾ,ਵਿਪਨ ਕੁਮਾਰ ਸਮੇਤ ਪਾਰਟੀ ਵਰਕਰ ਤੇ ਹੋਰ ਆਗੂ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate