ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰਨੀ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ 17 ਮਈ
ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਅਤੇ ਸੋਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਲੋੜਵੰਦ ਲੋਕਾਂ ਦੀ ਭਲਾਈ ਲਈ ਹਮੇਸ਼ਾ ਹੀ ਯਤਨਸ਼ੀਲ ਰਹੀ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੋਸਾਇਟੀ ਵੱਲੋਂ ਵੱਧ ਤੋਂ ਵੱਧ ਗਰੀਬ ਮਰੀਜਾਂ ਨੂੰ ਦਿੱਤੀ ਜਾ ਰਹੀ ਮੈਡੀਕਲ ਸਹਾਇਤਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ। ਉਨ੍ਹਾਂ ਸਕੱਤਰ ਰੈਡ ਕਰਾਸ ਸੋਸਾਇਟੀ ਨੂੰ ਕਿਹਾ ਕਿ ਰੈਡ ਕਰਾਸ ਸੋਸਾਇਟੀ ਦੀ ਐਂਬੂਲੈਂਸ ਨੂੰ ਮਰੀਜਾਂ ਨੂੰ ਆਉਣ-ਜਾਉਣ ਲਈ ਵੱਧ ਤੋਂ ਵੱਧ ਵਰਤੋਂ ਵਿਚ ਲਿਆਂਦਾ ਜਾਵੇ। ਇਸ ਮੰਤਵ ਲਈ ਐਂਬੂਲੈਂਸਾਂ ਨੂੰ ਸਿਵਲ ਹਸਪਤਾਲ ਵਿਖੇ ਖੜੀਆਂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਇਨ੍ਹਾਂ ਤੋਂ ਸੇਵਾਵਾਂ ਲਈਆਂ ਜਾ ਸਕਣ। ਇਸ ਤੋਂ ਇਲਾਵਾ ਰੈਡ ਕਰਾਸ ਦਫਤਰ ਵਿਖੇ ਹੋਰ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਵੱਲੋਂ ਚਲਾਈ ਜਾ ਰਹੀ ਸਾਡੀ ਰਸੋਈ ਅਤੇ ਲਾਇਬ੍ਰੇਰੀ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਦੋਨੋ ਵਿਸ਼ਿਆਂ ਨੂੰ ਲਗਾਤਾਰੀ ਜਾਰੀ ਰੱਖਿਆ ਜਾਵੇ ਤਾਂ ਜੋ ਲੋਕ ਭਲਾਈ ਦੇ ਕੰਮਾਂ ਨੂੰ ਸਫਲਤਾਪੂਰਵਕ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਰੈਡ ਕਰਾਸ ਸੋਸਾਇਟੀ ਵਿਖੇ ਚਲਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਰਵਿੰਦਰ ਅਰੋੜਾ, ਸਹਾਇਕ ਕਮਿਸ਼ਨਰ ਸ. ਸਾਰੰਗਪ੍ਰੀਤ ਸਿੰਘ ਔਜਲਾ, ਸਕੱਤਰ ਰੈਡ ਕਰਾਸ ਸੋਸਾਇਟੀ ਸ੍ਰੀ ਪ੍ਰਦੀਪ ਗਖੜ, ਡਿਪਟੀ ਡੀ.ਈ.ਓ ਮੈਡਮ ਅੰਜੂ ਸੇਠੀ, ਸ੍ਰੀ ਪੰਕਜ ਅੰਗੀ, ਡਾ. ਐਰਿਕ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।