ਹੜ੍ਹ ਪੀੜਤਾਂ ਦੀ ਮੱਦਦ ਲੰਮਾਂ ਸਮਾਂ ਚੱਲੇਗੀ-ਸੰਤ ਸੀਚੇਵਾਲ

ਵਿਧਾਇਕਾ ਭਰਾਜ ਨੇ ਹੜ੍ਹ ਪੀੜਤਾਂ ਲਈ ਪੰਜ ਟਰੱਕ ਰਾਹਤ ਸਮੱਗਰੀ ਭੇਜੀ

ਸੁਲਤਾਨਪੁਰ ਲੋਧੀ, 2 ਸਤੰਬਰ
ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਪੰਜ ਟੱਰਕ ਸੁਲਤਾਨਪੁਰ ਲੋਧੀ ਪਹੁੰਚ ਗਏ ਹਨ। ਸੰਗਰੂਰ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਾਰਜ ਨੇ ਅੱਜ ਸ਼ਾਮ ਬਾਊਪੁਰ ਜਾ ਕੇ ਹੜ੍ਹ ਪੀੜਤ ਇਲਾਕੇ ਦਾ ਦੌਰਾ ਕੀਤਾ ਤੇ ਹੜ੍ਹ ਪੀੜਤਾਂ ਦੇ ਦਰਦ ਨੂੰ ਜਾਣਿਆ।

ਪਿਛਲੇ 23 ਦਿਨਾਂ ਤੋਂ ਹੜ੍ਹ ਪੀੜਤਾਂ ਦੀ ਮੱਦਦ ਕਰ ਰਹੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਹਵਾਲੇ ਰਾਹਤ ਸਮੱਗਰੀ ਦੇ ਇੰਨ੍ਹਾਂ ਪੰਜ ਟਰੱਕਾਂ ਵਿੱਚ ਚਾਰ ਟਰੱਕ ਪਸ਼ੂਆਂ ਦਾ ਚਾਰਾ ਹੈ ਜਦ ਕਿ ਇੱਕ ਟਰੱਕ ਵਿੱਚ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤਾਂ ਹਨ।

ਉਧਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਅਸਲ ਤਸਵੀਰ ਉਸ ਵੇਲੇ ਸਾਹਮਣੇ ਆਵੇਗੀ ਜਦੋਂ ਪਾਣੀ ਹੇਠਾਂ ਉਤਰ ਜਾਵੇਗਾ। ਉਹਨਾਂ ਕਿਹਾ ਕਿ ਇਸੇ ਲਈ ਹੜ੍ਹ ਪੀੜਤਾਂ ਦੀ ਮੱਦਦ ਲੰਮਾਂ ਸਮਾਂ ਚੱਲੇਗੀ।

ਆਪ ਦੀ ਵਿਧਾਇਕ ਨਰਿੰਦਰ ਕੌਰ ਭਾਰਜ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਰਾਹਤ ਸਮੱਗਰੀ ਸੰਤ ਸੀਚੇਵਾਲ ਜੀ ਦੇ ਸਪੁਰਦ ਕਰਦਿਆ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਵੱਡੀ ਕੁਦਰਤ ਦੀ ਕਰੋਪੀ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ੍ਹ ਪੀੜਤਾਂ ਦੀ ਪਹਿਲੇ ਦਿਨ ਤੋਂ ਹੀ ਕੀਤੀ ਜਾ ਰਹੀ ਮੱਦਦ ਦੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਸੰਤ ਸੀਚੇਵਾਲ ਇਸ ਇਲਾਕੇ ਦੀਆਂ ਲੋੜਾਂ ਤੋਂ ਬਾਖੂਬੀ ਵਾਕਿਫ਼ ਹਨ। ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਬਾਊਪੁਰ, ਸਾਂਗਰਾ ਅਤੇ ਰਾਮਪੁਰ ਗੌਰੇ ਆਦਿ ਪਿੰਡਾਂ ਅਤੇ ਡੇਰਿਆਂ ਵਿੱਚ ਆਪ ਸਿੱਧੀ ਪਹੁੰਚ ਕਰਕੇ ਲੋਕਾਂ ਨੂੰ ਮੁਸੀਬਤ ਵਿੱਚੋਂ ਕੱਢਿਆ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਰਾਹਤ ਸਮੱਗਰੀ ਲੈਕੇ ਆਉਣ ਵਾਲੀਆਂ ਜੱਥੇਬੰਦੀਆਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ।
ਕੈਪਸ਼ਨ – ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਰਾਹਤ ਸਮੱਗਰੀ ਦੇ ਟਰੱਕ ਸੌਂਪਣ ਵੇਲੇ ਵਿਧਾਇਕ ਨਰਿੰਦਰ ਕੌਰ ਭਰਾਜ ।

CATEGORIES
Share This

COMMENTS

Wordpress (0)
Disqus (0 )
Translate