ਸਰਕਾਰੀ ਹਾਈ ਸਕੂਲ ਮੁਹਾਰ ਸੋਨਾ ਵਿਖੇ ਸਕੂਲੀ ਵਿਦਿਆਰਥਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਦਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ

ਵਿਧਾਇਕ ਫਾਜ਼ਿਲਕਾ ਅਤੇ ਡਿਪਟੀ ਕਮਿਸ਼ਨਰ ਨੇ ਖੁ਼ਦ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡ ਕੇ ਕੀਤਾ ਸਨਮਾਨਿਤ
ਫਾਜ਼ਿਲਕਾ 17 ਮਈ 2023
ਮਿਸ਼ਨ ਆਬਾਦ 30 ਤਹਿਤ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਹਾਈ ਸਕੂਲ ਵਿਖੇ ਲੋਕ ਸੁਵਿਧਾ ਕੈਂਪ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਦੇ ਸਕੂਲੀ ਵਿਦਿਆਰਥਣਾਂ ਵਿੱਚ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਖੁ਼ਦ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਥਣਾਂ ਦੀ ਹੌਸਲਾ ਅਫਜਾਈ ਕਰਨ ਪਹੁੰਚੇ।
ਅੱਠਵੀਂ ਜਮਾਤ ਦੀ ਸਕੂਲੀ ਵਿਦਿਆਰਥਣ ਸਮਨਪ੍ਰੀਤ ਕੌਰ ਨੇ ਪਹਿਲਾ, ਸਿਮਰਨ ਰਾਣੀ ਅੱਠਵੀਂ ਜਮਾਤ ਨੇ ਦੂਜਾ ਤੇ ਮੋਨਿਕਾ ਰਾਣੀ ਦਸਵੀ ਜਮਾਤ ਨੇ ਤੀਸਰਾ ਸਥਾਨ ਹਾਸਲ ਕੀਤਾ ਜਿਨ੍ਹਾਂ ਨੂੰ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਇਨਾਮ ਵੰਡ ਨੇ ਕੇ ਸਨਮਾਨਿਤ ਵੀ ਕੀਤਾ।
ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਕੂਲੀ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਤੁਹਾਡੇ ਵੱਲੋਂ ਨਸ਼ਿਆਂ ਵਰਗੀ ਭੈੜੀ ਲਾਹਨਤ ਦੇ ਖਿਲਾਫ ਜਾਗਰੂਕਤਾ ਦੀਆਂ ਪੇਂਟਿੰਗਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਸਰੀਰ ਦੇ ਨਾਲ ਨਾਲ ਘਰ ਦੀ ਬਰਬਾਦੀ ਕਰਦੇ ਹਨ, ਸੋ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਖੇਡਾਂ ਪ੍ਰਤੀ ਆਕਰਸ਼ਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਭੈੜੀ ਲਾਹਨਤ ਵਿੱਚ ਤੁਹਾਡਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਇਸ ਲਈ ਤੁਸੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ, ਆਪਣੇ ਮਾਤਾ ਪਿਤਾ ਅਤੇ ਸਕੇ ਸਬੰਧੀਆਂ ਵਿੱਚ ਜਾਗਰੂਕਤਾ ਫੈਲਾਓ। ਇਹ ਪੇਂਟਿੰਗ ਮੁਕਾਬਲਾ ਹੈੱਡ ਮਾਸਟਰ ਵਿਕਾਸ ਗਰੋਵਰ ਦੀ ਅਗਵਾਈ ਅਤੇ ਐੱਸ.ਐੱਸ. ਮਾਸਟਰ ਅਨਿਲ ਕੁਮਾਰ ਦੀ ਦੇਖ ਰੇਖ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ।


