ਸਕੂਲ ਹੈਲਥ ਟੀਮਾਂ ਸਿਹਤ ਸਹੂਲਤਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰੇ-ਸਹਾਇਕ ਸਿਵਲ ਸਰਜਨ ਡਾ: ਬਬੀਤਾ
ਟੀਕੇ ਲਗਾਉਣ ਦੇ ਨਾਲ-ਨਾਲ ਮੀਜਲ ਰੁਬੇਲਾ ਬਾਰੇ ਵੀ ਸਿਖਲਾਈ ਦਿੱਤੀ
ਫਾਜਿਲਕਾ 17 ਮਈ
ਸਹਾਇਕ ਸਿਵਲ ਸਰਜਨ ਫਾਜ਼ਿਲਕਾ ਡਾ: ਬਬੀਤਾ ਨੇ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਕੂਲ ਹੈਲਥ ਟੀਮਾਂ ਦੀ ਮਹੀਨਾਵਾਰ ਮੀਟਿੰਗ ਕੀਤੀ, ਜਿਸ ਵਿਚ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਲੋਕਾਂ ਤੱਕ ਸਹੂਲਤਾ ਪਹੁੰਚਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | .
ਇਸ ਦੌਰਾਨ ਡਬਲਯੂ.ਐਚ.ਓ ਵੱਲੋਂ ਡਾ: ਮੇਘਾ ਪ੍ਰਕਾਸ਼ ਨੇ ਟੀਮਾਂ ਨੂੰ ਮੀਜ਼ਲ ਰੂਬੇਲਾ ਦੀ ਬਿਮਾਰੀ ਤੋਂ ਬਚਾਅ ਦੇ ਨਾਲ-ਨਾਲ ਟੀਕੇ ਲਗਾਉਣ ਦੀ ਸਿਖਲਾਈ ਦਿੱਤੀ ਅਤੇ ਫੀਲਡ ਅਤੇ ਸਕੂਲ ਵਿੱਚ ਵੱਧ ਤੋਂ ਵੱਧ ਕੇਸਾਂ ਦੀ ਰਿਪੋਰਟ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੁਧਾਰ ਲਈ ਗੰਭੀਰ ਹੈ ਅਤੇ ਹੇਠਲੇ ਪੱਧਰ ‘ਤੇ ਲੋਕਾਂ ਦੀ ਸਿਹਤ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਮੇਂ ਸਿਰ ਬੱਚਿਆਂ ਦੀ ਜਾਚ ਸ਼ੁਰੂ ਕੀਤੀ ਜਾਵੇ ਅਤੇ ਸਮੂਹ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਟੀਮਾਂ ਕੋਲ ਲੋੜੀਂਦੀਆਂ ਦਵਾਈਆਂ ਹਰ ਸਮੇਂ ਉਪਲਬਧ ਹੋਣ, ਇਸ ਲਈ ਦਵਾਈਆਂ ਦੀ ਮੰਗ ਪਹਿਲਾਂ ਤੋਂ ਹੀ ਭੇਜੀ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਸਮੇਂ ਸਿਰ ਦਵਾਈਆਂ ਮਿਲ ਸਕਣ।
ਮੀਟਿੰਗ ਵਿੱਚ ਅਨੀਮੀਆ ਮੁਕਤ ਭਾਰਤ ਮਿਸ਼ਨ ਤਹਿਤ ਹੀਮੋਗਲੋਬਿਨ ਦੀ ਜਾਂਚ, ਅੱਖਾਂ ਅਤੇ ਦੰਦਾਂ ਤੋਂ ਪ੍ਰਭਾਵਿਤ ਬੱਚਿਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਰੈਫਰ ਕਰਨ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ: ਬਬੀਤਾ, ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਐਡੀਸਨ ਐਰਿਕ, ਸਕੂਲ ਹੈਲਥ ਕੋਆਰਡੀਨੇਟਰ ਬਲਜੀਤ ਸਿੰਘ ਆਦਿ ਹਾਜ਼ਰ ਸਨ