ਪਿੰਡ ਨੂਰ ਮੁਹੰਮਦ ਵਿਖੇ ਪਿੰਡ ਸੁਰੱਖਿਆ ਕਮੇਟੀ ਦੀ ਬੈਠਕ ਹੋਈ


—ਵਿਦਿਆਰਥੀਆਂ ਦੇ ਕਰਵਾਏ ਚਿੱਤਰਕਲਾ ਮੁਕਾਬਲੇ
ਫਾਜਿ਼ਲਕਾ, 18 ਮਈ
ਕੌਮਾਂਤਰੀ ਸਰਹੱਦ ਦੇ ਨਾਲ ਵਸੇ ਪਿੰਡਾਂ ਵਿਚ ਲੋਕਾਂ ਨਾਲ ਸਾਂਝ ਮਜਬੂਤ ਕਰਨ ਲਈ ਬਣਾਈਆਂ ਗਈਆਂ ਪਿੰਡ ਵਿਕਾਸ ਕਮੇਟੀਆਂ ਕਾਰਗਾਰ ਸਿੱਧ ਹੋ ਰਹੀਆਂ ਹਨ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਪਿੰਡ ਨੂਰ ਮੁਹੰਮਦ ਵਿਖੇ ਪਿੰਡ ਵਿਕਾਸ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਜਾਂ ਪਾਕਿਸਤਾਨ ਵੱਲੋਂ ਆਉਣ ਵਾਲੇ ਡ੍ਰੋਨਾਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ।


ਇਸ ਮੌਕੇ ਡੀਐਸਪੀ ਸੁਬੇਗ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ੇ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕੋਈ ਪfੁਲਸ ਨੂੰ ਨਸਿ਼ਆਂ ਸੰਬੰਧੀ ਇਤਲਾਹ ਦੇਵੇਗਾ ਤਾਂ ਉਸਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਪਿੰਡ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਵਿਦਿਆਰਥੀਆਂ ਦੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਚਿੱਤਰਕਲਾ ਮੁਕਾਬਲੇ ਵੀ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਜ਼ੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਉਨ੍ਹਾਂ ਦੀ ਹੌਂਸਲਾਂ ਅਫਜਾਈ ਕੀਤੀ।ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਦੌਲਤ ਰਾਮ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਬੀਡੀਪੀਓ ਸ੍ਰੀ ਕਮਲਜੀਤ ਸਿੰਘ ਵੀ ਹਾਜਰ ਸਨ

CATEGORIES
Share This

COMMENTS

Wordpress (0)
Disqus (0 )
Translate