ਪੰਜਾਬ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀਆਂ ਹਦਾਇਤਾਂ ਤਹਿਤ ਪਿੰਡ ਘੱਗਾ ਵਿਖੇ ਔਰਤਾਂ ਲਈ ਲਗਾਇਆ ਗਿਆ ਮੁਫ਼ਤ ਸਿਹਤ ਜਾਂਚ ਕੈਂਪ

ਮਲੋਟ/ਸ੍ਰੀ ਮੁਕਤਸਰ ਸਾਹਿਬ, 10 ਸਤੰਬਰ:

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਦੀਆਂ ਹਦਾਇਤਾਂ ਤਹਿਤ ਸਥਾਨਕ ਪਿੰਡ ਘੱਗਾ ਵਿਖੇ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਲੋੜਵੰਦ ਮਹਿਲਾਵਾਂ ਦੇ ਹਰ ਤਰ੍ਹਾਂ ਦੇ ਸਰਟੀਫਿਕੇਟ, ਪੈਨਸ਼ਨ ਕਾਰਡ ਅਤੇ ਲੇਬਰ ਕਾਰਡ ਵੀ ਬਣਾਏ ਗਏ। ਕੈਂਪ ਦੌਰਾਨ ਕੈਬਨਿਟ ਮੰਤਰੀ ਵੱਲੋਂ ਖੁਦ ਡਾਕਟਰ ਹੋਣ ਦੇ ਨਾਤੇ ਔਰਤਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ ਗਈ। ਮੰਤਰੀ ਡਾ. ਬਲਜੀਤ ਕੌਰ ਵੱਲੋਂ ਇਸ ਮੌਕੇ ਚੰਗੀ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਮਹਿਲਾਵਾਂ ਨੂੰ ਸੈਨੇਟਰੀ ਪੈਡਜ਼ ਦੀ ਵੀ ਵੰਡ ਕੀਤੀ ਗਈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਹਰ ਪਿੰਡ ਵਿੱਚ ਲੋਕਾਂ ਖਾਸਕਰ ਮਹਿਲਾਵਾਂ ਦੀ ਸੁਵਿਧਾ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਆਦਿ ਹੋਰ ਵੀ ਕਈ ਸਕੀਮਾਂ ਸਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ ਅਤੇ ਉਨ੍ਹਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ।

ਬਾਲ ਵਿਆਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਇੱਕ ਸ਼ਰਾਪ ਹੈ ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਹੋਣ ਦੇਵਾਂਗੇ, ਇਸ ਨਾਲ ਬੱਚਿਆਂ ਤੇ ਪਰਿਵਾਰਕ ਅਤੇ ਸਰੀਰਕ ਬੋਝ ਪੈਂਦਾ ਹੈ। ਉਨ੍ਹਾ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮੁੰਡੇ ਅਤੇ ਕੁੜੀਆਂ ਵਿੱਚ ਕੋਈ ਵਿਤਕਰਾ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਪੜ੍ਹਾਇਆ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਕਾਮਯਾਬ ਹੋ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ , ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪੰਚਾਇਤ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate