ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਜਮਾਤਾਂ 1 ਜੁਲਾਈ, 2023 ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ


ਫਾਜਿਲਕਾ 18 ਮਈ
ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਜਮਾਤਾਂ 1 ਜੁਲਾਈ, 2023 ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ ਇਹ ਜਮਾਤਾਂ ਦਫਤਰੀ ਸਮੇਂ ਤੋਂ ਬਾਅਦ ਇੱਕ ਘੰਟੇ ਲਈ ਲਗਾਈਆਂ ਜਾਇਆ ਕਰਨਗੀਆਂ। ਇਨ੍ਹਾਂ ਜਮਾਤਾਂ ਨੂੰ ਸਿਖਲਾਈ ਦੇਣ ਲਈ ਇੱੱਕ ਅੰਸ਼ਕਾਲੀ ਉਰਦੂ ਅਧਿਆਪਕ ਦੀ ਜਰੂਰਤ ਹੈ ਜਿਸ ਲਈ ਮੁਢਲੀ ਯੋਗਤਾ ਐਮ.ਏ. ਉਰਦੂ ਨਿਸ਼ਚਿਤ ਕੀਤੀ ਗਈ ਹੈ। ਇਸ ਅਸਾਮੀ ਲਈ ਯੋਗ ਉਮੀਦਵਾਰ ਆਪਣਾ ਬਿਨੈ-ਪੱਤਰ ਅਤੇ ਯੋਗਤਾ ਸਬੰਧੀ ਦਸਤਾਵੇਜ਼ ਮਿਤੀ 10 ਜੂਨ, 2023 ਦੁਪਹਿਰ 2:00 ਵਜੇ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਫਾਜ਼ਿਲਕਾ ਕਮਰਾ ਨੰ. 313, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਜਾਂ ਇਸ ਦਫ਼ਤਰ ਦੀ ਈ.ਮੇਲ ਆਈ.ਡੀ. bhashavibhagfazilka@gmail.com ਤੇ ਭੇਜ ਸਕਦੇ ਹਨ। ਇਸ ਸਬੰਧੀ ਸੇਵਾ ਸ਼ਰਤਾਂ ਅਤੇ ਸੇਵਾ ਫ਼ਲ ਭਾਸ਼ਾ ਵਿਭਾਗ ਪੰਜਾਬ ਵੱਲੋਂ ਨਿਸ਼ਚਿਤ ਕੀਤੇ ਜਾਣਗੇ। ਕਿਸੇ ਵੀ ਤਰ੍ਹਾਂ ਦੀ ਹੋਰ ਜਾਣਕਾਰੀ ਲਈ ਮੋਬਾਇਲ ਨੰ. 81469-00920 ਤੇ ਕਿਸੇ ਵੀ ਕੰਮ-ਕਾਰ ਵਾਲੇ ਦਿਨ ਸਪੰਰਕ ਕੀਤਾ ਜਾ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate