ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਘਟਿਆ- ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੇ ਮੁੜ ਵਸੇਬੇ ਲਈ ਯਤਨ ਤੇਜ਼ ਕਰਨ ਦੇ ਹੁਕਮ

ਹੜ੍ਹ ਕਾਰਨ ਖਰਾਬ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼

ਪਸ਼ੂ ਧਨ ਦੀ ਨਿਰਵਿਘਨ ਸਿਹਤ ਜਾਂਚ ਦੇ ਹੁਕਮ

ਕਪੂਰਥਲ਼ਾ, 10 ਸਤੰਬਰ: ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ । ਅੱਜ ਸਵੇਰੇ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 65 ਹਜ਼ਾਰ ਕਿਊਸਿਕ ਸੀ , ਜਿਸ ਨਾਲ ਪ੍ਰਸ਼ਾਸ਼ਨ ਵਲੋਂ ਲੋਕਾੰ ਦੇ ਮੁੜ ਵਸੇਬੇ ਲਈ ਯਤਨ ਤੇਜ਼ ਕਰਨ ਲਈ ਵਿਆਪਕ
ਯੋਜਨਾਬੰਦੀ ਕੀਤੀ ਗਈ ਹੈ ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਦੇ ਪਾਣੀ ਘਟਣ ਦੇ ਨਾਲ ਹੀ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਲੋਕ ਨਿਰਮਾਣ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਹੜ੍ਹ ਦੇ ਪਾਣੀ ਕਾਰਨ ਖਰਾਬ ਹੋਈਆਂ ਸੜਕਾਂ ਨੂੰ ਤੁਰੰਤ ਪ੍ਰਭਾਵ ਨਾਲ ਪਹਿਲੇ ਦੇ ਆਧਾਰ ‘ਤੇ ਮੁਰੰਮਤ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਸਬੰਧੀ ਦਿੱਕਤ ਨੂੰ ਦੂਰ ਕੀਤਾ ਜਾ ਸਕੇ ।

ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਵਿਭਾਗ ਵਲੋਂ ਤਾਇਨਾਤ ਟੀਮਾਂ, ਉਸੇ ਤਰ੍ਹਾਂ ਪਸ਼ੂ ਧਨ ਦੀ ਸਿਹਤ ਸੁਰੱਖਿਆ ਦੀ ਜਾਂਚ ਤੇ ਇਲਾਜ ਜਾਰੀ ਰੱਖਣ। ਇਸਦੇ ਨਾਲ ਹੀ ਜਿਵੇਂ ਜਿਵੇਂ ਪਾਣੀ ਹੋਰ ਘਟਦਾ ਹੈ ,ਉਕਤ ਟੀਮਾਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਪਸ਼ੂਆਂ ਦੀ ਸਿਹਤ ਜਾਂਚ ਅਤੇ ਇਲਾਜ ਯਕੀਨੀ ਬਣਾਉਣਗੀਆਂ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਡਾਕਟਰਾਂ ਦੀਆਂ ਟੀਮਾਂ ਵਲੋਂ ਅੱਜ ਮੰਡ ਇੰਦਰਪੁਰ, ਮੰਡ ਅੰਦਰੇਸਾ, ਟਿੱਬੀ ਤੇ ਆਹਲੀ ਕਲਾਂ ਵਿਖੇ ਲੋਕਾਂ ਦੀ ਪਸ਼ੂਆਂ ਦੀ ਜਾਂਚ ਕਰਨ ਦੇ ਨਾਲ-ਨਾਲ ਇਲ ਵੀ ਕੀਤਾ ਗਿਆ।

ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਆਮ ਵਾਂਗ ਕਰਨ ਲਈ ਯਤਨ ਤੇਜ਼ ਕੀਤੇ ਜਾਣ ਤਾਂ ਜੋ ਆਮ ਜਨਜੀਵਨ ਨੂੰ ਪਟੜੀ ਉੱਪਰ ਜਲਦ ਲਿਆਂਦਾ ਜਾ ਸਕੇ ।

CATEGORIES
TAGS
Share This

COMMENTS

Wordpress (0)
Disqus ( )
Translate