ਲਾਲਜੀਤ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ, ਤਰਪਾਲਾਂ, ਘਰੇਲੂ ਜ਼ਰੂਰਤਾਂ ਅਤੇ ਰਸੋਈ ਆਦਿ ਦਾ ਸਮਾਨ ਅਤੇ ਪਸ਼ੂਆਂ ਲਈ ਫ਼ੀਡ ਤੇ ਚੋਕਰ ਆਦਿ ਰਾਹਤ ਸਮੱਗਰੀ ਵੰਡੀ

*ਕਿਹਾ, 45 ਦਿਨਾਂ ਦੇ ਅੰਦਰ-ਅੰਦਰ ਖਰਾਬੇ ਦਾ ਮੁਆਵਜ਼ਾ ਪੀੜ੍ਹਤ ਪਰਿਵਾਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ*

ਪੱਟੀ, (ਤਰਨ ਤਾਰਨ), 12 ਸਤੰਬਰ:

ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੂੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆ ਸਤਲੁਜ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ, ਤਰਪਾਲਾਂ ਅਤੇ ਘਰੇਲੂ ਜ਼ਰੂਰਤਾਂ ਅਤੇ ਰਸੋਈ ਆਦਿ ਦਾ ਸਮਾਨ ਅਤੇ ਪਸ਼ੂਆਂ ਲਈ ਫ਼ੀਡ, ਚੋਕਰ ਦਿੱਤਾ ਗਿਆ।ਇਸ ਮੌਕੇ ਉਹਨਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮੱਦਦ ਵੀ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਦੀ ਤਰ੍ਹਾਂ ਰਾਜ ਦੇ ਲੋਕਾਂ ਨਾਲ ਖੜੀ ਹੈ ਅਤੇ ਕੁਦਰਤੀ ਦੀ ਮਾਰ ਹੇਠ ਆਏ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਹਸਪਤਾਲ ‘ਚੋ ਵਾਪਸ ਆਉਂਦਿਆਂ ਹੀ ਸਾਰੇ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੜ੍ਹਾਂ ਕਾਰਨ ਹੋਏ ਖਰਾਬੇ ਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਨਾਲ ਹੀ 45 ਦਿਨਾਂ ਦੇ ਅੰਦਰ-ਅੰਦਰ ਖਰਾਬੇ ਦਾ ਮੁਆਵਜ਼ਾ ਪੀੜ੍ਹਤ ਪਰਿਵਾਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਯੋਜਨਾਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸਮੂਹ ਅਧਿਕਾਰੀਆਂ ਨੂੰ 13 ਸਤੰਬਰ ਤੋਂ ਸਪੈਸ਼ਲ ਗਿਰਦਾਵਰੀ ਸ਼ੁਰੂ ਕਰਨ ਅਤੇ ਇਸ ਪ੍ਰਕਿਰਿਆ ਨੂੰ 45 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਕੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ। 

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਹੜਾਂ ਕਾਰਨ ਨੁਕਸਾਨੀ ਗਈ ਹਰ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹੜ੍ਹਾਂ ਕਾਰਨ ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਵੀ ਭਰਪਾਈ ਕੀਤੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਿੰਡ ਭਾਊਵਾਲ ਵਿਖੇ ਆਰਜ਼ੀ ਤੌਰ ‘ਤੇ ਸਥਾਪਿਤ ਕੀਤੇ ਗਏ ਰਾਹਤ ਕੈਂਪ ਵਿੱਚ ਪਸ਼ੂਆਂ ਲਈ ਦਵਾਈਆਂ ਦੀ ਸੇਵਾ ਲੈਕੇ ਆਏ ਸ਼੍ਰੀ ਰਾਜੀਵ ਜੈਨ ਵੈਟਨਰੀ ਕੈਮਿਸਟ ਐਸੋਸੀਏਸ਼ਨ ਪੰਜਾਬ ਅਤੇ ਸ੍ਰ. ਦਵਿੰਦਰਪਾਲ ਸਿੰਘ ਪਾਲੀ ਪ੍ਰੈਸੀਡੈਂਟ ਰੋਟਰੀ ਕਲੱਬ ਸੰਗਰੂਰ ਅਤੇ ਪਿਯੂਸ਼ ਬਾਂਸਲ ਪ੍ਰੈਸੀਡੈਂਟ ਟਰੈਕਟਰ ਡੀਲਰ ਐਸੋਸੀਏਸ਼ਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼ਾਈ ਇਮਾਮ ਪੰਜਾਬ ਮੁਲਾਨਾ ਮੁਹੰਮਦ ਉਸਮਾਨ ਜੀ ਲੁਧਿਆਣਾ ਵਾਲੇ ਤੇ ਮੁਸਲਿਮ ਭਾਈਚਾਰੇ ਵੱਲੋਂ ਰਾਸ਼ਨ ਅਤੇ ਹੋਰ ਘਰੇਲੂ ਵਸਤੂਆਂ ਵਾਲੀਆਂ ਚੀਜ਼ਾਂ ਤੇ ਪਸ਼ੂਆਂ ਲਈ ਵੀ ਵੱਡੇ ਪੱਧਰ ਕੀਤੀ ਗਈ ਸੇਵਾ ਦਾ ਧੰਨਵਾਦ ਕੀਤਾ।

CATEGORIES
TAGS
Share This

COMMENTS

Wordpress (0)
Disqus ( )
Translate