Big update -ਹਾਦਸੇ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ
ਜਲੰਧਰ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸ ਵਾਪਰਿਆ। ਇਸ ਹਾਦਸੇ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਰਿਚੀ ਕੇਪੀ 36 ਸਾਲਾ ਵਜੋਂ ਹੋਈ ਹੈ। ਇਹ ਹਾਦਸਾ ਸ਼ਹਿਰ ਦੇ ਪੌਸ਼ ਏਰਿਆ ਮਾਡਲ ਟਾਊਨ ਦੇ ਮਾਤਾ ਰਾਣੀ ਚੌਂਕ ਨੇੜੇ ਵਾਪਰਿਆ। ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਮੋਹਿੰਦਰ ਸਿੰਘ ਕੇਪੀ ਘਰ ਹੀ ਮੌਜੂਦ ਸਨ।

CATEGORIES ਪੰਜਾਬ


