ਰਵਨੀਤ ਸਿੰਘ ਬਿੱਟੂ ਨੇ ਲਿਆ ਪੰਜਾਬ ਸਰਕਾਰ ਨੂੰ ਆੜੇ ਹੱਥੀਂ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਐਤਵਾਰ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਦੌਰੇ ‘ਤੇ ਹਨ। ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਜਲਾਲਾਬਾਦ ਪਹੁੰਚਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ, ਨਾਲ ਹੀ ਰਾਹੁਲ ਗਾਂਧੀ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਇਲਾਕਿਆਂ ਲਈ ਪੰਜਾਬ ਨੂੰ ਕਰੋੜਾਂ ਰੁਪਏ ਦਿੱਤੇ ਗਏ ਹਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿੱਟੂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਰੋੜਾਂ ਰੁਪਏ ਦੇ ਫੰਡਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 12 ਹਜ਼ਾਰ ਕਰੋੜ ਰੁਪਏ ਪੰਜਾਬ ਕੋਲ ਪਏ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1600 ਕਰੋੜ ਰੁਪਏ ਦਿੱਤੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਪੈਸੇ ਦੀ ਮੰਗ ਕਰ ਰਹੀ ਹੈ।

CATEGORIES
TAGS
Share This

COMMENTS

Wordpress (0)
Disqus ( )
Translate