ਸਰਕਾਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਵਿਦਿਆਰਥਣਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾਗਰੂਕ

ਸੜਕ ਸੁਰੱਖਿਆ ਹਫਤਾ

ਦੁਰਘਟਨਾਵਾਂ ਤੋਂ ਬਚਣ ਲਈ ਸੜਕੀ ਨਿਯਮਾਂ ਦਾ ਗਿਆਨ ਤੇ ਪਾਲਣਾ ਬੇਹੱਦ ਜ਼ਰੂਰੀ—ਸੇਨੂੰ ਦੁੱਗਲ

ਫਾਜ਼ਿਲਕਾ, 19 ਮਈ

ਸੜਕੀ ਦੁਰਘਟਨਾਵਾਂ ਨੂੰ ਰੋਕਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ 7ਵਾਂ ਯੂ. ਐਨ ਗਲੋਬਲ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਜ਼ਾਗਰੂਕਤਾ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਨੂੰ ਨਿਯਮਾਂ ਦਾ ਗਿਆਨ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੇ ਗਿਆਨ ਹੋਣ ਦੇ ਨਾਲ—ਨਾਲ ਸਾਨੂੰ ਸੜਕ *ਤੇ ਚੱਲਦੇ ਸਮੇਂ ਪਾਲਣਾ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ ਕਿ ਆਪਣੇ ਬਚਿਆਂ ਨੂੰ ਛੋਟੀ ਉਮਰੇ ਵਹੀਕਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਰਧਾਰਤ ਉਮਰ ਤੋਂ ਬਾਅਦ ਹੀ ਵਹੀਕਲ ਚਲਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੋਟਰ ਸਾਈਕਲ, ਐਕਟਿਵਾ ਆਦਿ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਲਾਜਮੀ ਬਣਾਉਣੀ ਚਾਹੀਦੀ ਹੈ ਇਸ ਨਾਲ ਜਿਥੇ ਨਿਯਮਾਂ ਦੀ ਪਾਲਣਾ ਹੁੰਦੀ ਹੈ ਉਥੇ ਜਾਨੀ ਨੁਕਸਾਨ ਹੋਣ ਤੋਂ ਵੀ ਬਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਸ਼ੁਰੂਆਤੀ ਦੌਰ *ਤੇ ਹੀ ਨਿਯਮਾਂ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜ਼ੋ ਉਹ ਖੁਦ ਜਾਗਰੂਕ ਹੋਣ ਦੇ ਨਾਲ—ਨਾਲ ਹੋਰਨਾਂ ਨੂੰ ਵੀ ਪ੍ਰੇਰਿਤ ਕਰ ਸਕੇ।

ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਨੇ ਹਾਜਰੀਨ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੜਕ *ਤੇ ਚਲਦੇ ਸਮੇਂ ਸਾਈਨ ਬੋਰਡਾਂ ਦੀ ਵੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰੀ ਬਤੀ, ਲਾਲ ਬਤੀ ਅਤੇ ਪੀਲੀ ਬੀਤੀ ਦਾ ਮਤਲਬ ਪਤਾ ਹੋਣਾ ਚਾਹੀਦਾ ਹੈ ਤੇ ਉਸ ਅਨੁਸਾਰ ਹੀ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਰ ਜਾਂ ਚਾਰ ਪਹੀਆ ਵਾਹਨ ਆਦਿ *ਤੇ ਚੱਲਦੇ ਸਮੇਂ ਸੀਟ ਬੈਲਟ ਦੀ ਵਰਤੋਂ ਵੀ ਜ਼ਰੂਰ ਕੀਤੀ ਜਾਵੇ।ਇਸ ਤੋਂ ਇਲਾਵਾ ਆਪਣੇ ਵਹੀਕਲ ਦੀ ਸਪੀਡ ਦੀ ਸੀਮਾ ਵੀ ਹਦਾਇਤਾਂ ਮੁਤਾਬਕ ਹੋਣੀ ਚਾਹੀਦੀ ਹੈ ਤੇ ਵਹੀਕਲ ਤੇਜ਼ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।

ਇਸ ਮੌਕੇ ਵਿਦਿਆਰਥਣਾਂ ਵਿਚਕਾਰ ਸੜਕ ਸੁਰੱਖਿਆ ਨਿਯਮਾ ਨੂੰ ਦਰਸ਼ਾਉਂਦੇ ਪੇਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ

ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਤੋਂ ਅਸ਼ੀਸ਼ ਕੰਬੋਜ਼ ਤੇ ਸ਼ਿਵ ਕੁਮਾਰ, ਟਰੈਫਿਕ ਇੰਚਾਰਜ ਏ.ਐਸ.ਆਈ. ਪਵਨ ਕੁਮਾਰ, ਟਰੈਫਿਕ ਸਟਾਫ ਏ.ਐਸ.ਆਈ. ਰਜਿੰਦਰ ਪਾਲ, ਆਰ.ਟੀ.ਏ. ਵਿਭਾਗ ਤੋਂ ਸੁਨਿਲ ਕੁਮਾਰ,ਇੰਦਰਜੀਤ ਸਿੰਘ ਤੇ ਆਸ਼ੂ ਮਨਚੰਦਾ ਦੀ ਦੇਖ—ਰੇਖ ਹੇਠ ਕਰਵਾਇਆ ਗਿਆ।ਇਸ ਦੌਰਾਨ ਟਰੈਫਿਕ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਵਹੀਕਲ ਪ੍ਰਦੂਸ਼ਣ ਦੀ ਵੀ ਜਾਂਚ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਇਸ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ।

ਇਸ ਮੌਕੇ ਸਕੂਲ ਪ੍ਰਿੰਸੀਪਲ ਸੁਤੰਤਰ ਬਾਲਾ, ਹਰਚਰਨ ਬਰਾੜ, ਸਤਿੰਦਰ ਸੇਖੋਂ, ਸੁਰਿੰਦਰ,ਪੰਕਜ ਡੋਡਾ ਤੇ ਹੋਰ ਸਟਾਫ ਮੌਜੂਦ ਸੀ।

CATEGORIES
Share This

COMMENTS

Wordpress (0)
Disqus (0 )
Translate