ਰਣਜੋਧ ਸਿੰਘ ਹਡਾਣਾ ਹੋਣਗੇ ਸਨੌਰ ਵਿਧਾਨ ਸਭਾ ਹਲਕੇ ਦੇ ਇੰਚਾਰਜ

ਪਟਿਆਲਾ 17 ਸਤੰਬਰ। ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ। ਪੀਆਰਟੀਸੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੈਕਟਰੀ ਰਣਜੋਤ ਸਿੰਘ ਹਡਾਣਾ ਨੂੰ ਸਨੌਰ ਵਿਧਾਨ ਸਭਾ ਹਲਕੇ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਨੂੰ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮਿਲੀ ਜਿੰਮੇਵਾਰੀ ਤੇ ਰਣਜੋਤ ਸਿੰਘ ਹਡਾਣਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ।

CATEGORIES
Share This

COMMENTS

Wordpress (0)
Disqus ( )
Translate