ਡਾਕਟਰ ਗੁਰਸੇਵਕ ਸਿੰਘ ਲੰਬੀ ਬਣੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ

ਪਟਿਆਲਾ 17 ਸਤੰਬਰ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਨਵੇਂ ਮੁਖੀ ਵਜੋਂ ਡਾਕਟਰ ਗੁਰਸੇਵਕ ਸਿੰਘ ਲੰਬੀ ਨੇ ਅਹੁਦਾ ਸੰਭਾਲ ਲਿਆ ਇਸ ਮੌਕੇ ਤੇ ਯੂਨੀਵਰਸਿਟੀ ਦੇ ਵੀਸੀ ਸਮੇਤ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਤੇ ਡਾਕਟਰ ਗੁਰਸੇਵਕ ਲੰਬੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਉਹ ਲਗਾਤਾਰ ਯਤਨ ਕਰਦੇ ਰਹਿਣਗੇ। ਦੱਸ ਦਈਏ ਕਿ ਡਾਕਟਰ ਗੁਰਸੇਵਕ ਲੰਬੀ ਵੱਲੋਂ ਪਹਿਲਾਂ ਵੀ ਪੰਜਾਬੀ ਭਾਸ਼ਾ ਦੀ ਮਜਬੂਤੀ ਤੇ ਪ੍ਰਸਾਰ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤੇ ਹੁਣ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਇਹ ਜਿੰਮੇਵਾਰੀ ਸੌਂਪੀ ਗਈ ਹੈ।

CATEGORIES
Share This

COMMENTS

Wordpress (0)
Disqus ( )
Translate