ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਮਾਵਾਂ ਦੀ ਸਿਖਲਾਈ ਵਰਕਸ਼ਾਪ ਹੋਈਆਂ ਸੰਪਨ

ਪੂਰੇ ਜੋਸ਼ ,ਚਾਅ ਅਤੇ ਉਤਸ਼ਾਹ ਨਾਲ ਮਾਤਾਵਾਂ ਨੇ ਲਿਆ ਹਿੱਸਾ

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਵਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ-ਦੌਲਤ ਰਾਮ,ਮੈਡਮ ਅੰਜੂ ਸੇਠੀ

ਸਿੱਖਿਆ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਅਤੇ ਪਹਿਲੀ , ਦੂਜੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਇੱਕ ਰੋਜ਼ਾ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਵਰਕਸ਼ਾਪ ਲਗਾ ਕੇ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਗਈ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ।
ਸਰਕਾਰੀ ਪ੍ਰਾਇਮਰੀ ਸਕੂਲ ਝੋਕ ਡਿਪੂਲਾਨਾ, ਸਰਕਾਰੀ ਪ੍ਰਾਇਮਰੀ ਸਕੂਲ ਥੇਹ ਕਲੰਦਰ ਸਮੇਤ ਵੱਖ ਵੱਖ ਸਕੂਲਾਂ ਦਾ ਦੌਰਾ ਕਰਦਿਆਂ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਮਾਵਾਂ ਪੂਰੀ ਤਰ੍ਹਾਂ ਉਤਸਾਹਿਤ ਅਤੇ ਜਾਗਰੂਕ ਹਨ।
ਵੱਖ-ਵੱਖ ਸਕੂਲ ਮੁੱਖੀਆਂ ਅਤੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਨੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਈਆਂ ਮਾਵਾਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ।
ਇਸ ਵਰਕਸ਼ਾਪ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੈਡਮ ਸੇਠੀ ਨੇ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਮੁਢਲੀ ਡਾਕਟਰੀ ਸਹਾਇਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਇਸ ਵਰਕਸ਼ਾਪ ਉਚੇਚੇ ਤੌਰ ਤੇ ਮਾਵਾਂ ਦਾ ਸਵਾਗਤ ਕਰਦਿਆਂ ਉਹਨਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ । ਉਕਤ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਪੀਓਜ, ਬੀਐਮਟੀ,ਸੀਐਚਟੀਜ, ਸਕੂਲ ਮੁੱਖੀ ਅਤੇ ਅਧਿਆਪਕਾਂ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ।

CATEGORIES
TAGS
Share This

COMMENTS

Wordpress (0)
Disqus (0 )
Translate