ਸਹਾਇਕ ਡਾਇਰੈਕਟਰ ਟ੍ਰੇਨਿੰਗਾਂ ਸ਼ੰਕਰ ਚੌਧਰੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੇ ਨਵ-ਨਿਯੁਕਤ 4161 ਮਾਸਟਰ ਕੇਡਰ ਅਧਿਆਪਕਾਂ ਦੇ ਸਿਖਲਾਈ ਕੈਂਪਾਂ ਦਾ ਦੌਰਾ ਕਰਕੇ ਕੀਤੀ ਹੌਂਸਲਾ ਅਫਜ਼ਾਈ

ਜ਼ਿਲ੍ਹੇ ਦੇ 11ਟ੍ਰੇਨਿੰਗ ਸੈਂਟਰਾਂ ਵਿੱਚ 514 ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਟਰੇਨਿੰਗ

ਸਿੱਖਿਆ ਮੰਤਰੀ ਪੰਜਾਬ ਸ: ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਸਦਕਾ, ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡਾਇਰੈਕਟਰ ਐੱਸਸੀਈਆਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਨਵ-ਨਿਯੁਕਤ 4161 ਮਾਸਟਰ ਕੇਡਰ ਅਧਿਆਪਕਾਂ ਦੇ 14 ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਪੂਰੇ ਉਤਸ਼ਾਹ ਨਾਲ ਜਾਰੀ ਹੈ।
ਸਹਾਇਕ ਡਾਇਰੈਕਟਰ ਟ੍ਰੇਨਿੰਗਾਂ ਸ਼ੰਕਰ ਚੌਧਰੀ ਵੱਲੋਂ ਅਬੋਹਰ ਵਿਖੇ ਚੱਲ ਰਹੇ ਵੱਖ ਵੱਖ ਟਰੇਨਿੰਗ ਸੈਂਟਰਾਂ ਦਾ ਦੌਰਾ ਕਰਕੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਨਵੇਂ ਨਿਯੁਕਤ ਹੋਏ 4161ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਵਿਭਾਗ ਦੀਆਂ ਨੀਤੀਆਂ,ਪ੍ਰੋਜੈਕਟਾਂ ਅਤੇ ਪ੍ਰੋਗਰਾਮਾਂ ਬਾਰੇ ਸੰਪੂਰਨ ਜਾਣਕਾਰੀ ਦੇਣਾ ਅਤੇ ਹੋਰ ਗਤੀਵਿਧੀਆਂ ਅਤੇ ਨਵੀਆਂ ਤਕਨੀਕਾਂ ਦੀ ਸਿਖਲਾਈ ਦੇਣਾ ਜ਼ਰੂਰੀ ਹੈ, ਤਾਂ ਕਿ ਉਹ ਵਿਦਿਆਰਥੀਆਂ ਨੂੰ ਕੁਆਲਿਟੀ ਐਜੂਕੇਸ਼ਨ ਦੇ ਸਕਣ। ਉਹਨਾਂ ਦੁਆਰਾ ਇਨ੍ਹਾਂ ਕੈਂਪਾਂ ਵਿੱਚ ਪਹੁੰਚੇ ਨਵ ਨਿਯੁਕਤ ਅਧਿਆਪਕਾਂ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਸੇਵਾ ਵਿੱਚ ਆਉਣ ਤੇ ਜੀ ਆਇਆਂ ਕਿਹਾ ਗਿਆ ਅਤੇ ਵਧਾਈ ਦਿੱਤੀ । ਸਿੱਖਿਆ ਵਿਭਾਗ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨਾਲ ਆਪਣੇ ਸੇਵਾ ਕਾਲ ਦੇ ਤਜਰਬੇ ਸਾਂਝੇ ਕੀਤੇ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਵਿੱਖੇ ਚਲ ਰਹੇ ਟਰੇਨਿੰਗ ਸੈਂਟਰਾਂ ਦਾ ਦੌਰਾ ਕਰਕੇ ਨਵ ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਤਨੋਂ ਮਨੋਂ ਮਿਹਨਤ ਨਾਲ਼ ਪੜ੍ਹਾਈ ਕਰਵਾਉਣ ਅਤੇ ਦਾਖ਼ਲਿਆਂ ਦੇ ਵਾਧੇ ਲਈ ਹੱਲਾਸ਼ੇਰੀ ਦਿੱਤੀ। ਉਹਨਾਂ ਕਿਹਾ ਕਿ ਕੁਆਲਟੀ ਐਜੂਕੇਸ਼ਨ ਵਿਭਾਗ ਦਾ ਮੁੱਖ ਟੀਚਾ ਹੈ ਜਿਸ ਨੂੰ ਆਪਾਂ ਸਾਰਿਆ ਮਿਲ ਕੇ ਪ੍ਰਾਪਤ ਕਰਨਾ ਹੈ। ਜ਼ਿਲ੍ਹਾ ਨੋਡਲ ਅਫ਼ਸਰ ਟਰੇਨਿੰਗ ਗੌਤਮ ਗੌੜ੍ਹ ਨੇ ਦੱਸਿਆ ਕਿ ਇਹ ਟ੍ਰੇਨਿੰਗਾਂ ਅਧਿਆਪਕ ਨੂੰ ਨਵੀਨਤਮ ਸਿੱਖਿਆ ਤਕਨੀਕਾਂ ਸਮਝਾਉਣ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੀਆਂ। ਅਧਿਆਪਕਾਂ ਨੂੰ ਟ੍ਰੇਨਿੰਗਾਂ ਦੀ ਲੋੜ ਬਾਰੇ ਦੱਸਿਆ। ਇਹ ਟ੍ਰੇਨਿੰਗਾਂ ਸਿੱਖਣ ਪਰਿਣਾਮਾਂ ਦੀ ਸਮਝ ਬਣਾਉਣ, ਗਤੀਵਿਧੀ ਅਧਾਰਿਤ ਸਿੱਖਿਆ ਦੇਣ ਸਬੰਧੀ ਨਵੇਂ ਅਧਿਆਪਕਾਂ ਲਈ ਬਹੁਤ ਅਹਿਮ ਹਨ। ਇਨਾਂ ਟ੍ਰੇਨਿੰਗਾਂ ਦੁਆਰਾ ਡਿਜੀਟਲ ਕੰਟੈੰਟ ਦੀ ਵਰਤੋਂ ਕਰਦੇ ਹੋਏ ਸਿੱਖਿਆ ਨੂੰ ਰੌਚਕ ਬਣਾਉਣ ਬਾਰੇ ਦੱਸਿਆ ਜਾਵੇਗਾ। ਇਹ ਟ੍ਰੇਨਿੰਗਾਂ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਅਧਿਆਪਕ ਤਿਆਰ ਕਰਨ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਅਤੇ ਡਾਇਟ ਪ੍ਰਿਸੀਪਲ ਡਾ ਰਚਨਾ ਦੁਆਰਾ‌ ਸਮੁੱਚੇ ਟਰੇਨਿੰਗ ਪ੍ਰੋਗਰਾਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਡੀਐਮ ਨਰੇਸ਼ ਸ਼ਰਮਾ, ਅਸ਼ੋਕ ਧਮੀਜਾ, ਅਜਿੰਦਰ ਕੁਮਾਰ,ਰੰਜਨ ਕੁਮਾਰ, ਮੁਕੇਸ਼ ਕੁਮਾਰ, ਸੰਜੀਵ ਕੁਮਾਰ, ਦਵਿੰਦਰ ਚਹਿਲ ਹਨੂੰਮੀਤ ਨਹਿਰਾ,ਵਿਨੇ ਤਨੇਜਾ,ਪਵਨ ਕੰਬੋਜ, ਹਿਮਾਂਸ਼ੂ, ਪਰਸ਼ੋਤਮ ਉੱਤਮ, ਸਤਿੰਦਰ ਸਚਦੇਵਾ, ਇਸ਼ਾਨ, ਪ੍ਰਵੀਨ, ਜਗਦੀਪ,ਨੀਰਜ, ਲਕਸ਼ਮੀ ਨਰਾਇਣ, ਰਾਜੇਸ਼,ਨਵੀਨ ਬੱਬਰ ਵੱਲੋਂ ਨਵ ਨਿਯੁਕਤ ਅਧਿਆਪਕ ਨੂੰ ਬਾਖੂਬੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਸਬੰਧਿਤ ਟਰੇਨਿੰਗ ਸੈਂਟਰ ਵਾਲੇ ਸਕੂਲ ਮੁੱਖੀਆਂ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate