ਗਲੋਬਲ ਸੜਕ ਸੁਰੱਖਿਆ ਹਫ਼ਤੇ ਅਧੀਨ ਸਕੂਲੀ ਵਿਦਿਆਰਥੀਆਂ ਵਲੋਂ ਕੱਢੀ ਸਾਇਕਲ ਰੈਲੀ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਭੁਪਿੰਦਰ ਕੌਰ ਨੇ  ਹਰੀ ਝੰਡੀ ਦੇ ਕੇ ਕੀਤਾ ਰੈਲੀ ਨੂੰ ਰਵਾਨਾ

ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾਲ ਘੱਟ ਸਕਦੀਆਂ ਨੇ ਦੁਰਘਟਨਾਵਾਂ: ਬੁੱਟਰ 

ਬਠਿੰਡਾ 21 ਮਈ

 ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਲੋਬਲ ਸੜਕ ਸੁਰੱਖਿਆ ਹਫ਼ਤਾ  ਅਧੀਨ ਬਠਿੰਡਾ ਸ਼ਹਿਰ ਦੇ ਸਕੂਲੀ ਵਿਦਿਆਰਥੀਆਂ ਵਲੋਂ ਸਾਇਕਲ ਰੈਲੀ ਕੱਢੀ ਗਈ ਇਸ ਰੈਲੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਭੁਪਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੋਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮਹਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਹਫ਼ਤੇ ਸਬੰਧੀ ਪੇ੍ਰਿਤ ਕਰਦਿਆਂ ਉਨਾਂ  ਕਿਹਾ ਕਿ ਹਰ ਵਿਅਕਤੀ ਨੂੰ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ।ਇਸ ਤੋਂ ਇਲਾਵਾ ਟ੍ਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। 

  ਇਸ ਮੌਕੇ ਹੋਰਨਾਂ ਤੋਂ ਇਲਾਵਾ, ਲੈਕਚਰਾਰ ਮਨਦੀਪ ਕੌਰ, ਗੁਰਿੰਦਰ ਸਿੰਘ, ਰਮਨਦੀਪ ਸਿੰਘ, ਜਗਮੋਹਨ ਸਿੰਘ, ਅਨਮੋਲ ਪ੍ਰੀਤ ਸਿੰਘ, ਗੁਰਮੀਤ ਸਿੰਘ ਮਾਨ, ਗੁਰਸ਼ਰਨ ਸਿੰਘ ਗੋਲਡੀ ਅਤੇ ਰਣਧੀਰ ਸਿੰਘ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate