ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਫਾਜ਼ਿਲਕਾ ਵੱਲੋਂ ਗਰਾਮ ਪੰਚਾਇਤ ਕਾਲਾ ਟਿੱਬਾ ਦਾ ਤਕਰੀਬਨ 43 ਏਕੜ ਨਜਾਇਜ ਕਬਜ਼ਾ ਛੁਡਵਾਇਆ ਗਿਆ

ਫਾਜ਼ਿਲਕਾ 24 ਮਈ
ਮਾਨਯੋਗ ਕੈਬਨਿਟ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਮੁੱਖ ਸਕੱਤਰ ਕੇ ਸ਼ਿਵਾ ਪ੍ਰਸ਼ਾਦ ਜੀ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਹਿਤ ਸ਼ਾਮਲਾਤ ਜਮੀਨਾ ਤੋਂ ਨਜਾਇਜ ਕਬਜੇ ਦੂਰ ਕਰਾਉਣ ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਬਲਾਕ ਦੇ ਪਿੰਡ ਗਰਾਮ ਪੰਚਾਇਤ ਕਾਲਾ ਟਿੱਬਾ ਵਿਖੇ ਤਕਰੀਬਨ 43 ਏਕੜ ਨਜਾਇਜ ਕਬਜ਼ਾ ਛੁਡਵਾਇਆ ਗਿਆ। ਇਹ ਕਬਜਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ  ਕੁਮਾਰ ਅਤੇ ਬੀ.ਡੀ.ਪੀ.ਓ ਗਗਨਦੀਪ ਕੌਰ ਵੱਲੋਂ ਛੁਡਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ  ਕੁਮਾਰ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਸ਼ਾਮਲਾਤ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕਾਫੀ ਸਲਾਘਾਯੋਗ ਹੈ ਤੇ ਵਿਭਾਗ ਵੱਲੋਂ ਇਸੇ ਮੁਹਿੰਮ ਤਹਿਤ ਕਈ ਪਿੰਡਾਂ ਵਿੱਚ ਨਾਜਾਇਜ਼ ਕਬਜੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ  ਕਿ ਅੱਜ ਜੋ ਪਿੰਡ ਕਾਲਾ ਟਿੱਬਾ ਦੀ ਜ਼ਮੀਨ ਦਾ ਕਬਜਾ ਛੁਡਵਾਇਆ ਗਿਆ ਹੈ, ਇਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਪੰਚਾਇਤ ਦੀ ਆਮਦਨ ਵਿੱਚ ਵੀ ਕਾਫੀ ਵਾਧਾ ਹੋਵੇਗਾ।

CATEGORIES
Share This

COMMENTS

Wordpress (0)
Disqus (0 )
Translate