ਆਪ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਬਣਾਇਆ ਉਮੀਦਵਾਰ

ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦਾ ਐਲਾਨ ਅੱਜ ਪਾਰਟੀ ਵੱਲੋਂ ਅਧਿਕਾਰਿਤ ਤੌਰ ਤੇ ਕਰ ਦਿੱਤਾ ਗਿਆ। ਦੱਸਣ ਯੋਗ ਹੈ ਕਿ ਪਹਿਲਾਂ ਲੁਧਿਆਣਾ ਤੋਂ ਸੰਜੀਵ ਅਰੋੜਾ ਰਾਜਸਭਾ ਮੈਂਬਰ ਹੁੰਦੇ ਸਨ ਪਰ ਉਹ ਵਿਧਾਨ ਸਭਾ ਵਿੱਚ ਬਤੌਰ ਵਿਧਾਇਕ ਚੁਣੇ ਗਏ। ਜਿਸ ਬਾਅਦ ਉਹ ਕੈਬਨਟ ਮੰਤਰੀ ਵੀ ਬਣੇ। ਉਹਨਾਂ ਦੀ ਜਗ੍ਹਾ ਤੇ ਸੀਟ ਖਾਲੀ ਹੋਣ ਕਾਰਨ ਰਾਜਸਭਾ ਲਈ ਚੋਣ ਹੋਣ ਜਾ ਰਹੀ ਹੈ। ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਸਨ ਪਰ ਅੱਜ ਆਮ ਆਦਮੀ ਪਾਰਟੀ ਵੱਲੋਂ ਰਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ।

CATEGORIES
Share This

COMMENTS

Wordpress (0)
Disqus ( )
Translate