ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਹੋਣਗੀਆਂ ਬੰਦ: ਰਾਜ ਰਿਸ਼ੀ ਮਹਿਰਾ

ਫਾਜ਼ਿਲਕਾ 24 ਮਈ 2023
ਜਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫਾਜ਼ਿਲਕਾ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਫਾਜ਼ਿਲਕਾ ਵਿੱਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ ਹੋ ਗਏ ਹਨ ਅਤੇ 25 ਮਈ ਦਿਨ ਵੀਰਵਾਰ ਤੋਂ ਬਾਅਦ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਵੇਚਣੀ ਰਹਿੰਦੀ ਹੈ ਉਹ 25 ਮਈ ਤੱਕ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਆਉਣ। ਇਸ ਤੋਂ ਬਾਅਦ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਖਰੀਦ ਨਹੀਂ ਕੀਤੀ ਜਾਵੇਗੀ
CATEGORIES ਮਾਲਵਾ


