ਫਾਜ਼ਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾ. ਮਨਦੀਪ ਕੌਰ ਦੀ ਬਦਲੀ ਹੋਣ ਉਪਰੰਤ ਸਟਾਫ ਵੱਲੋਂ ਵਿਦਾਇਗੀ ਪਾਰਟੀ

ਫਾਜ਼ਿਲਕਾ 24 ਮਈ
ਫਾਜ਼ਿਲਕਾ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾ. ਮਨਦੀਪ ਕੌਰ ਦੀ ਬਦਲੀ ਹੋਣ ਉਪਰੰਤ ਡੀ.ਸੀ. ਦਫਤਰ ਫਾਜ਼ਿਲਕਾ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਸਮੂਹ ਸਟਾਫ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਤੋਂ ਮਿਲੀ ਸਕਰਾਤਮਕ ਸੋਚ ਤੇ ਹਰ ਕੰਮ ਨੂੰ ਸੁਖਾਵੇਂ ਮਾਹੌਲ ਵਿਚ ਮੁਕੰਮਲ ਕਰਨ ਦੀ ਸੋਚ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਕਾਰਜਕਾਲ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਮੁਖੀ ਦੇ ਨਾਲ-ਨਾਲ ਹੋਰਨਾਂ ਅਧਿਕਾਰੀਆਂ ਤੋਂ ਮਿਲੇ ਮਾਰਗਦਰਸ਼ਨ ਸਦਕਾ ਔਕੜਾਂ ਨੂੰ ਬੜੀ ਅਸਾਨੀ ਨਾਲ ਹਲ ਕਰ ਲਿਆ ਜਿਸ ਕਰਕੇ ਉਹ ਉਨ੍ਹਾਂ ਦਾ ਬਹੁਤ ਧੰਨਵਾਦ ਕਰਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਸਟਾਫ ਨੂੰ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੰਮ ਕਰਨ ਦਾ ਤਜਰਬਾ ਬਹੁਤ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਸਮੂਹ ਸਟਾਫ ਕੰਮ ਦੌਰਾਨ ਹਰ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਰਿਹਾ ਜਿਸ ਕਰਕੇ ਉਹ ਬਿਹਤਰ ਤਰੀਕੇ ਨਾਲ ਆਪਣੀ ਡਿਉਟੀ ਨਿਭਾ ਸਕੇ। ਉਨ੍ਹਾਂ ਕਿਹਾ ਕਿ ਇਸ ਸਰਹਦੀ ਜ਼ਿਲੇਹ ਵਿਚ ਕੰਮ ਕਰਕੇ ਉਨ੍ਹਾਂ ਨੂੰ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ ਬਦਲੀ ਹੋਣ ਉਪਰੰਤ ਭਾਵੇਂ ਉਹ ਨਵੇਂ ਜ਼ਿਲ੍ਹੇ ਵਿਚ ਆਪਣੀਆਂ ਸੇਵਾਵਾਂ ਦੇਣਗੇ ਪਰ ਫਾਜ਼ਿਲਕਾ ਜ਼ਿਲੇਹ ਵਿਚ ਕੀਤੇ ਆਪਣੇ ਕਾਰਜ ਨੂੰ ਭੁਲਾ ਨਹੀਂ ਸਕਦੇ। ਉਹ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦਾ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ।
ਇਸ ਮੌਕੇ ਐਸ.ਡੀ.ਐਮ. ਰਵਿੰਦਰ ਅਰੋੜਾ, ਮਨਜੀਤ ਔਲਖ, ਪ੍ਰਦੀਪ ਗਖੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


