ਸ੍ਰੀ ਅਮਿਤ ਪੰਚਾਲ ਆਈਏਐਸ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਾਜਿ਼ਲਕਾ ਦਾ ਅਹੁਦਾ ਸੰਭਾਲਿਆ


ਫਾਜਿ਼ਲਕਾ, 25 ਮਈ
ਸ੍ਰੀ  ਅਮਿਤ ਪੰਚਾਲ ਆਈਏਐਸ ਨੇ ਫਾਜਿ਼ਲਕਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਅਹੁਦਾ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਿਤ ਪੰਚਾਲ ਨੇ ਕਿਹਾ ਕਿ ਇਸ ਜਿ਼ਲ੍ਹੇ ਅੰਦਰ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਅੰਦਰ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ ਹੋਰ ਬਿਹਤਰੀ ਨਾਲ ਸਫਲਤਾਪੂਰਵਕ ਜਮੀਨੀ ਪੱਧਰ ਤੇ ਲਾਗੂ ਕਰਵਾਉਣ ਤੇ ਉਨ੍ਹਾਂ ਦਾ ਜ਼ੋਰ ਰਹੇਗਾ।ਉਨ੍ਹਾਂ ਨੇ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਲਾਭ ਹਰ ਇਕ ਗ੍ਰਾਮਿਣ ਤੱਕ ਪੁੱਜੇ ਇਸੇ ਉਦੇਸ਼ ਨਾਲ ਉਹ ਇੱਥੇ ਕੰਮ ਕਰਣਗੇ। ਜਿਕਰਯੋਗ ਹੈ ਕਿ ਉਹ 2016 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਵੱਖ ਵੱਖ ਜਿ਼ਲਿ੍ਹਆਂ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ।

CATEGORIES
Share This

COMMENTS

Wordpress (0)
Disqus (1 )
Translate