ਵਿਧਾਇਕ ਸੇਖੋਂ ਨੇ ਹੜ੍ਹ ਪੀੜਤਾਂ ਨੂੰ 36 ਲੱਖ 86 ਹਜ਼ਾਰ ਰੁਪਏ ਦੀ ਮੁਆਵਜ਼ਾ ਰਕਮ ਦੇ ਮਨਜ਼ੂਰੀ ਪੱਤਰ ਵੰਡੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਨਿਵੇਕਲੀ ਪਹਿਲਕਦਮੀ ਨਾਲ ਦੀਵਾਲੀ ਤੋਂ ਪਹਿਲਾਂ ਪਹੁੰਚਿਆ ਰਾਹਤ ਮੁਆਵਜ਼ਾ- ਸੇਖੋਂ

ਸਾਦਿਕ (ਫਰੀਦਕੋਟ), 16 ਅਕਤੂਬਰ 2025 ,

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ/ਕੁਦਰਤੀ ਕਰੋਪੀ ਬਾਰਿਸ਼ ਦਾ ਸ਼ਿਕਾਰ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਮੁਆਵਜ਼ਾ ਪਹੁੰਚਾਉਣ ਦੀ ਨਿਵੇਕਲੀ ਪਹਿਲਕਦਮੀ ਅਧੀਨ ਅੱਜ ਮਿਸ਼ਨ ਪੁਨਰਵਾਸ ਤਹਿਤ ਫਰੀਦਕੋਟ ਜ਼ਿਲ੍ਹੇ ਦੇ 10 ਪਿੰਡਾਂ ਦੇ 150 ਹੜ੍ਹ ਪੀੜਤ ਪਰਿਵਾਰਾਂ ਨੂੰ ਕੁੱਲ 36 ਲੱਖ 86 ਹਜ਼ਾਰ ਰੁਪਏ ਦੇ ਮਨਜ਼ੂਰੀ ਪੱਤਰ ਇਸ ਸਬੰਧੀ ਹਲਕੇ ਦੇ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਸਮਾਗਮ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵੰਡੇ।

ਇਸ ਮੌਕੇ ਅਪਣੇ ਸੰਬੋਧਨ ਵਿਚ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ। ਦੀਵਾਲੀ ਤੋਂ ਪਹਿਲਾਂ ਇਹ ਰਾਹਤ ਪਹੁੰਚਾ ਕੇ ਸਰਕਾਰ ਨੇ ਸਾਬਤ ਕੀਤਾ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜੋ ਹਰੇਕ ਸੰਕਟ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਦੱਸਿਆਂ ਕਿ ਅੱਜ 15 ਲੱਖ 86 ਹਜ਼ਾਰ ਰੁਪਏ ਮਕਾਨਾਂ ਦੇ ਨੁਕਸਾਨ ਲਈ ਅਤੇ 21 ਲੱਖ ਰੁਪਏ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਜੋਂ ਦਿੱਤੇ ਗਏ। 

ਉਨ੍ਹਾਂ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਮਕਾਨਾਂ ਦੇ ਨੁਕਸਾਨ ਦੀ ਭਰਪਾਈ ਵੀ ਤੁਰੰਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਤਾ ਗਿਆ ਮੁਆਵਜ਼ਾ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਇਲਾਵਾ ਗਿਰਦਾਵਰੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਆਨਲਾਈਨ ਪੋਰਟਲ ਰਾਹੀਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਕਿਸਾਨ ਜਾਂ ਪਰਿਵਾਰ ਨਾਲ ਨਾ ਇਨਸਾਫ਼ੀ ਨਾ ਹੋਵੇ।

ਸੇਖੋਂ ਨੇ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਦਿੱਤੇ ਜਾ ਰਹੇ ਹਨ, ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ ਲਗਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ “ਜਿਸਦਾ ਖੇਤ, ਉਸਦੀ ਰਾਤ” ਨੀਤੀ ਅਧੀਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਜਾਂ ਗਾਰ ਨੂੰ ਬਿਨਾਂ ਕਿਸੇ ਪਰਮਿਟ ਦੇ ਹਟਾਉਣ ਜਾਂ ਵੇਚਣ ਦੀ ਆਜ਼ਾਦੀ ਦੇ ਰਹੀ ਹੈ, ਜੋ ਇਕ ਇਤਿਹਾਸਕ ਫੈਸਲਾ ਹੈ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਚੇਅਰਮੈਨ ਮਾਰਿਕਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਮਾਸਟਰ ਅਮਰਜੀਤ ਸਿੰਘ ਪਰਮਾਰ, ਜਗਮੋਹਨ ਲੱਕੀ ਯੂਥ ਪ੍ਰਧਾਨ, ਗੁਰਪ੍ਰੀਤ ਧਾਲੀਵਾਲ, ਪਵਨ ਸੇਖੋਂ, ਹਰਮੇਸ਼ ਭੱਟੀ, ਰਵਦੀਪ ਸਿੰਘ ਘੋਨੀਵਾਲਾ, ਗੁਰਲਾਲ ਸਿੰਘ ਸੰਗਤਪੁਰਾ, ਬਲਵਿੰਦਰ ਸ਼ਰਮਾ, ਹਰਜੀਤ ਸਿੰਘ ਸਰਪੰਚ ਚੰਨੀਆ, ਡਾ. ਜਗਰੂਪ ਸਿੰਘ, ਪਰਵਿੰਦਰ ਸਿੰਘ ਸਰਪੰਚ ਅਤੇ ਸ਼ਿਵਰਾਜ ਕਿੰਗਰਾ, ਗੁਰਲਾਲਾ ਸਿੰਘ ਪਟਵਾਰੀ, ਪੂਜਾ ਯਾਦਵ ਪਟਵਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate