ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰੀ ਬਾਰਿਸ਼ਾਂ ਕਾਰਨ ਨੁਕਸਾਨੇ ਘਰਾਂ, ਫਸਲਾਂ ਦੇ 43 ਲਾਭਪਾਤਰੀਆਂ ਨੂੰ ਜਾਰੀ ਕੀਤੀ 9 ਲੱਖ ਰੁਪਏ ਦੀ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ:

ਬੀਤੇ ਦਿਨੀਂ ਹਲਕੇ ਵਿੱਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜੇ ਸਬੰਧੀ ਅੱਜ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਗੁਲਾਬੇਵਾਲਾ ਦੀ ਸਾਂਝੀ ਧਰਮਸ਼ਾਲਾ ਵਿਖੇ 42 ਲਾਭਪਾਤਰੀਆਂ ਨੂੰ ਕਰੀਬ 9 ਲੱਖ ਰੁਪਏ ਦਾ ਮੁਆਵਜਾ ਰਾਸ਼ੀ ਜਾਰੀ ਕੀਤੀ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜੋ ਮੁਆਵਜਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸਦੇ ਪਹਿਲੇ ਫੇਜ਼ ਮੌਕੇ ਅੱਜ ਇਹ ਰਾਸ਼ੀ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ।

ਕਾਕਾ ਬਰਾੜ ਨੇ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੁੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ  ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤਾਂ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਵਿਚ ਕਾਮਯਾਬ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਜਰੂਰ ਆਈ ਹੈ ਪਰ ਸੂਬੇ ਦੇ ਲੋਕ ਮਜਬੂਤ ਹੌਸਲੇ ਵਾਲੇ ਹਨ, ਜਿੰਨ੍ਹਾਂ ਨੇ ਹਿੰਮਤ ਰੱਖ ਕੇ ਇਨ੍ਹਾਂ ਹੜ੍ਹਾਂ ਦਾ ਸਾਹਮਣਾ ਕੀਤਾ। 

ਇਸ ਮੌਕੇ ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ, ਕਾਨੂੰਗੋ ਸੁਖਦੇਵ ਮੁਹੰਮਦ, ਸਰਪੰਚ ਪਿੰਡ ਗੁਲਾਬੇਵਾਲਾ ਗੁਰਤੇਜ ਸਿੰਘ ਸੇਖੋਂ, ਸਰਪੰਚ ਪਿੰਡ ਮਾਂਗਟਕੇਰ ਬਾਬਾ ਸ਼ਿੰਗਾਰਾ ਸਿੰਘ, ਸਰਪੰਚ ਪਿੰਡ ਜੱਸੇਆਣਾ ਅਰਸ਼ ਬਰਾੜ, ਸਰਪੰਚ ਪਿੰਡ ਕੁਕਰੀਆਂ ਨੋਨਿਹਾਲ ਸਿੰਘ, ਸਰਪੰਚ ਗੁਰਜੀਤ ਸਿੰਘ, ਸਰਪੰਚ ਜੱਸਾ ਸਿੰਘ, ਇੰਦਰਜੀਤ ਸਿੰਘ ਬਰਾੜ ਜਵਾਹਰੇ ਵਾਲਾ, ਮਨਪ੍ਰੀਤ ਸਿੰਘ ਢਿੱਲੋ, ਕੁਲਵਿੰਦਰ ਸਿੰਘ ਢਿੱਲੋ, ਨਿਸ਼ਚੇ ਫਾਊਂਡੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ, ਸਰਪੰਚ ਪਿੰਡ ਰੋੜਾਂਵਾਲਾ ਗੁਰਦੀਪ ਸਿੰਘ, ਲੈਂਡ ਮਾਰਗਜ਼ ਬੈਂਕ ਦੇ ਵਾਈਸ ਚੇਅਰਮੈਨ ਨੰਬਰਦਾਰ ਸੁਖਪਾਲ ਸਿੰਘ ਤੋਂ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਂਇੰਦੇ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate