ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਰਜਨ ਰਾਮ ਦੇ ਸਟਾਫ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਫ਼ਾਜਿ਼ਲਕ ਬਲਰਾਜ ਸਿੰਘ ਸਿੱਧੂ

ਸ਼ਾਹੀਦਾ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਰਜਨ ਰਾਮ ਬਲਾਕ ਫਾਜ਼ਿਲਕਾ-1 ਦੇ ਸਟਾਫ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਬਾਹਰ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸਿਮਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਵਿਨਾਸ਼ ਚੰਦਰ ਅਤੇ ਸਰਪੰਚ ਸ਼ੇਰਬਾਜ ਸਿੰਘ ਦੇ ਸਹਿਯੋਗ ਨਾਲ ਸਕੂਲ ਸਟਾਫ ਅਤੇ ਵਿਦਿਆਰਥੀ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਹੋਏ ਹਨ। ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਇਹ ਉਪਰਾਲਾ ਕੀਤਾ ਗਿਆ ਹੈ।ਸਮੇਂ ਦੀ ਲੋੜ ਹੈ ਗੁਰੂ ਦੇ ਦੱਸੇ ਸਰਵਸਾਂਝੀਵਾਲਤਾ ਦੇ ਰਸਤੇ ਤੇ ਚੱਲਣ ਦੀ।
ਇਸ ਮੌਕੇ ਤੇ ਮੈਡਮ ਸਵਰਨਜੀਤ ਕੌਰ,ਮਿਡ ਡੇ ਮੀਲ ਕੁੱਕ ਸਰੋਜ , ਕਮਲੇਸ਼,ਸੁਨੀਤਾ ਨੰਦ ਕਿਸ਼ੋਰ ਆਦਿ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ।

CATEGORIES
Share This

COMMENTS

Wordpress (0)
Disqus (0 )
Translate