ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਫ਼ਰੀਦਕੋਟ 19 ਅਕਤੂਬਰ ()
ਉੱਘੇ ਸਾਹਿਤਕਾਰ/ ਗੀਤਕਾਰ ਤੇ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਸ. ਬਾਬੂ ਸਿੰਘ ਮਾਨ ਦੀ ਸੁਪਤਨੀ ਗੁਰਨਾਮ ਕੌਰ ਜਿਨ੍ਹਾਂ ਦਾ ਕਿ ਕੱਲ ਮੁਹਾਲੀ ਵਿਖੇ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਾੜ ਨੇੜੇ ਸਾਦਿਕ ਵਿਖੇ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਧਾਰਮਿਕ ਰਾਜਨੀਤਿਕ ਤੇ ਸਮਾਜਿਕ ਆਗੂਆਂ , ਰਿਸ਼ਤੇਦਾਰਾਂ ਤੇ ਸੱਜਣਾ ਆਦਿ ਨੇ ਸ਼ਿਰਕਤ ਕੀਤੀ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਬਾਬੂ ਸਿੰਘ ਮਾਨ ਤੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜਿੰਨਾਂ ਦੇ ਸ. ਬਾਬੂ ਸਿੰਘ ਮਾਨ ਨਾਲ ਪਰਿਵਾਰਕ ਸਬੰਧ ਹਨ, ਉਨ੍ਹਾਂ ਨੇ ਵੀ ਮਾਤਾ ਜੀ ਗੁਰਨਾਮ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮਾਤਾ ਗੁਰਨਾਮ ਕੌਰ ਇਕ ਸਧਾਰਣ, ਧਾਰਮਿਕ ਤੇ ਮਨੁੱਖਤਾ ਪ੍ਰੇਮੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਹਮੇਸ਼ਾਂ ਸੱਚ, ਇਮਾਨਦਾਰੀ ਅਤੇ ਸੇਵਾ ਦੇ ਮੁੱਲਾਂ ਨੂੰ ਅਪਣਾਇਆ। ਉਨ੍ਹਾਂ ਦੀ ਨਿਮਰਤਾ ਅਤੇ ਸਹਿਯੋਗੀ ਸੁਭਾਅ ਨੇ ਸਭ ਦੇ ਦਿਲਾਂ ‘ਚ ਅਮਿੱਟ ਛਾਪ ਛੱਡੀ ਹੈ।
ਉਨ੍ਹਾਂ ਰੱਬ ਅੱਗੇ ਅਰਦਾਸ ਕੀਤੀ ਕਿ ਰੱਬ ਮਾਤਾ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਇਸ ਅਸਹਿਣਯੋਗ ਘੜੀ ਵਿੱਚ ਹੌਸਲਾ ਬਖ਼ਸ਼ੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਸ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਰਮਿੰਦਰ ਆਵਲਾ ਸਾਬਕਾਵਿਧਾਇਕ, ਹਰਭਜਨ ਮਾਨ ਤੋਂ ਇਲਾਵਾ ਹੋਰ ਹਾਜ਼ਰ ਸਨ।



