ਕਿਸਾਨਾਂ ਨੂੰ ਹੁਣ ਤੱਕ 364.65 ਕਰੋੜ ਦੀ ਕੀਤੀ ਅਦਾਇਗੀ  : ਡਿਪਟੀ ਕਮਿਸ਼ਨਰ

·         ਕਿਸਾਨ ਪਰਾਲੀ ਨੂੰ ਆਧੁਨਿਕ ਮਸ਼ੀਨਰੀ ਨਾਲ ਸਾਂਭਣ ਨੂੰ ਦੇਣ ਤਰਜੀਹ

ਬਠਿੰਡਾ, 21 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 20 ਅਕਤੂਬਰ 2025 ਤੱਕ ਕੁੱਲ 207900 ਮੈਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 193739 ਮੈਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਕੀਤੇ ਜਾ ਰਹੇ ਝੋਨੇ ਦੀ 364.65 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।  

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 84215 ਮੀਟ੍ਰਿਕ ਟਨ, ਮਾਰਕਫ਼ੈਡ 40571, ਪਨਸਪ 45535, ਪੰਜਾਬ ਵੇਅਰ ਹਾਊਸ 23320, ਐਫ.ਸੀ.ਆਈ. 83 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵਲੋਂ 15 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ।

CATEGORIES
TAGS
Share This

COMMENTS

Wordpress (0)
Disqus ( )
Translate