ਗੁਰੂ ਨਾਨਕ ਕਾਲਜ ਵਿਖੇ ਕਾਨੂੰਨੀ ਜਾਗੂਰਕਤਾ ਸੈਮੀਨਾਰ ਲਗਾਇਆ ਗਿਆ

ਸ੍ਰੀ ਮੁਕਤਸਰ ਸਾਹਿਬ 25 ਮਈ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮਿਸ ਹਰਪ੍ਰੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਕੀਤੀ ।
ਇਸ ਮੌਕੇ ਨਾਲਸਾ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੱਖ-ਵੱਖ ਵਿਸ਼ਿਆਂ ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।
ਇਸ ਮੌਕੇ ਸ੍ਰੀਮਤੀ ਤੇਜਿੰਦਰ ਕੌਰ ਧਾਲੀਵਾਲ, ਪ੍ਰਿੰਸੀਪਲ, ਗੁਰੂ ਨਾਨਕ ਕਾਲਜ ਅਤੇ ਲੀਗਲ ਲੀਟਰੇਸੀ ਕਲੱਬ ਦੇ ਇੰਚਾਰਜ ਮੈਡਮ ਵੱਲੋਂ ਕਾਲਜ ਪਹੁੰਚਣ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਦਾ ਹਾਰਦਿਕ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਨੂੰ ਦਿੱਤੀ ਗਈ ਜਾਣਕਾਰੀ ਸਬੰਧੀ ਵਿਸ਼ਵਾਸ ਦਵਾਇਆ ਕਿ ਇਨ੍ਹਾਂ ਸਕੀਮਾਂ ਸਬੰਧੀ ਬੱਚਿਆਂ ਵੱਲੋਂ ਵੱਧ ਤੋਂ ਵੱਧ ਆਮ ਲੋਕਾਂ ਤੱਕ ਸੰਦੇਸ਼ ਪਹੁੰਚਾਇਆ ਜਾਵੇਗਾ ਅਤੇ ਇਸ ਮੌਕੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ
CATEGORIES ਮਾਲਵਾ


