ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: Barinder Kumar Goyal



ਜਲ ਸਰੋਤ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਉਪਰਾਲਿਆਂ ਦਾ ਲਿਆ ਜਾਇਜ਼ਾ

ਬਾਊਪੁਰ ਆਈਲੈੰਡ ਵਿੱਚ ਵਾਰ-ਵਾਰ ਆਉਂਦੇ ਹੜ੍ਹਾਂ ਦੀ ਸਮੱਸਿਆ ਨਾਲ ਪੱਕੇ ਪੈਰੀਂ ਨਜਿੱਠਣ ਲਈ ਤਕਨੀਕੀ ਹੱਲ ਕੱਢਣ ਦੇ ਹੁਕਮ

ਹੜ੍ਹ ਸੁਰੱਖਿਆ ਅਤੇ ਡੀ-ਸਿਲਟਿੰਗ ਦੇ ਕੰਮ ਛੇਤੀ ਪੂਰੇ ਕਰਨ ਦੀਆਂ ਹਦਾਇਤਾਂ

ਅਗਲੇ ਮਾਨਸੂਨ ਮੌਸਮ ਤੋਂ ਪਹਿਲਾਂ-ਪਹਿਲਾਂ ਡੀ-ਸਿਲਟਿੰਗ ਦੇ ਕੰਮ ਕਰਾਉਣ ਦੇ ਨਿਰਦੇਸ਼

ਪਾੜ ਪੂਰਨ ਅਤੇ ਬੰਨ੍ਹਾਂ ਦੀ ਮੁਰੰਮਤ ਅਤੇ ਮਜ਼ਬੂਤੀਕਰਨ ਲਈ ਦਿਨ ਰਾਤ ਕੰਮ ਕਰਨ ਵਾਸਤੇ ਵਿਭਾਗੀ ਅਮਲੇ ਦੀ ਸ਼ਲਾਘਾ

ਚੰਡੀਗੜ੍ਹ, 24 ਅਕਤੂਬਰ:

Punjab Water Resources Minister Sh. Barinder Kumar Goyal ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਵਿਸ਼ੇਸ਼ ਕਮੇਟੀ ਗਠਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਹੋਰਨਾਂ ਸੂਬਿਆਂ ਦਾ ਦੌਰਾ ਕਰਕੇ ਉੱਥੋਂ ਦੀਆਂ ਕਿਫ਼ਾਇਤੀ ਅਤੇ ਨਿਵੇਕਲੀਆਂ ਹੜ੍ਹ ਪ੍ਰਬੰਧਨ ਤਕਨੀਕਾਂ ਦਾ ਅਧਿਐਨ ਕਰੇਗੀ ਤਾਂ ਜੋ ਉਨ੍ਹਾਂ ਤਕਨੀਕਾਂ ਨੂੰ ਪੰਜਾਬ ਦੇ ਅਨੁਕੂਲ ਵਾਤਾਵਰਣ ਅਨੁਸਾਰ ਅਪਣਾਇਆ ਜਾ ਸਕੇ।

ਸਿੰਜਾਈ ਭਵਨ ਦੇ ਕਮੇਟੀ ਰੂਮ ਵਿਖੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ Water Resources Minister ਨੇ ਕਿਹਾ ਕਿ ਅਜਿਹੇ ਤੁਲਨਾਤਮਕ ਅਧਿਐਨ ਸੂਬੇ ਦੇ ਹੜ੍ਹ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਫ਼ੀ ਲਾਹੇਵੰਦ ਅਤੇ ਵਿਹਾਰਕ ਤਰੀਕੇ ਅਪਣਾਉਣ ਵਿੱਚ ਸਹਾਇਤਾ  ਕਰਨਗੇ। ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਸੁਰੱਖਿਆ ਅਤੇ ਗਾਰ ਕੱਢਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਲਈ ਚੱਲ ਰਹੇ ਅਤੇ ਪ੍ਰਸਤਾਵਿਤ ਉਪਾਵਾਂ ਦੀ ਵੀ ਸਮੀਖਿਆ ਕੀਤੀ।

ਬਾਊਪੁਰ ਆਈਲੈੰਡ ਵਿਖੇ ਵਾਰ-ਵਾਰ ਆਉਂਦੇ ਹੜ੍ਹਾਂ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਬਨਿਟ Minister  ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਸਥਾਈ ਰਾਹਤ ਪ੍ਰਦਾਨ ਕਰਨ ਲਈ ਢੁਕਵੇਂ ਤਕਨੀਕੀ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਣੀ ਭਰੇ ਇਲਾਕਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਥਾਈ ਹੱਲ ਯਕੀਨੀ ਬਣਾਉਣ ਲਈ ਦੀਰਘਕਾਲੀ ਪ੍ਰਾਜੈਕਟਾਂ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਲਈ ਕਿਹਾ।    

ਸ੍ਰੀ Goyal ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾਣ ਅਤੇ ਅਗਲੇ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤਰ ਵਿੱਚ ਚਲ ਰਹੇ ਕੰਮਾਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਟੈਂਡਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਗਾਰ ਕੱਢਣ ਸਬੰਧੀ ਪ੍ਰੋਗਰਾਮ ‘ਤੇ ਚਰਚਾ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦਰਿਆਵਾਂ ਅਤੇ ਡਰੇਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਛੇਤੀ ਤੋਂ ਛੇਤੀ ਸ਼ੁਰੂ ਕੀਤੇ ਜਾਣ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਰਿਆਵਾਂ ਦੇ ਰਾਹ ਵਿੱਚ ਉੱਗੇ ਪੌਦਿਆਂ ਅਤੇ ਹੋਰ ਰੁਕਾਵਟਾਂ ਨੂੰ ਬਿਨਾਂ ਦੇਰੀ ਦੇ ਦੂਰ ਕੀਤਾ ਜਾਵੇ।ਨਾਜਾਇਜ਼ ਕਬਜ਼ਿਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦਿਆਂ  ਅਧਿਕਾਰੀਆਂ ਨੇ ਦੱਸਿਆ ਕਿ ਕਬਜ਼ਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

ਮੀਟਿੰਗ ਦੌਰਾਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪਏ ਪਾੜਾਂ ਨੂੰ ਪੂਰਨ ਸਬੰਧੀ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਜਲ ਸਰੋਤ ਮੰਤਰੀ Goyal ਨੇ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖੇਤਰੀ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੇ ਕੁਮਾਰ ਗਰਗ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate