ਸ੍ਰੀਕਾਲੀਮਾਤਾਮੰਦਰ, ਪਟਿਆਲਾਵਿੱਚਮੁੱਖਮੰਤਰੀਭਗਵੰਤਸਿੰਘਮਾਨਅਤੇਅਰਵਿੰਦਕੇਜਰੀਵਾਲਵੱਲੋਂ 75 ਕਰੋੜਰੁਪਏਦੇਵਿਕਾਸਕਾਰਜਾਂਦਾਸ਼ੁਭ-ਅਰੰਭ
-ਮਾਤਾ ਰਾਣੀ ਦੇ ਅਸੀਸ ਨਾਲ ਇੱਕ ਸਾਲ ਅੰਦਰ ਮੁਕੰਮਲ ਹੋਵੇਗਾ ਪ੍ਰੋਜੈਕਟ – ਅਰਵਿੰਦ ਕੇਜਰੀਵਾਲ
-ਪੰਜਾਬ ਦੀ ਸ਼ਾਨਦਾਰ ਵਿਰਾਸਤ ਅਤੇ ਆਧਿਆਤਮਿਕ ਧਰੋਹਰ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਵਚਨਬੱਧਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ, 30 ਅਕਤੂਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ



